For the best experience, open
https://m.punjabitribuneonline.com
on your mobile browser.
Advertisement

ਡੀਆਈਜੀ ਨੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਤੋਂ ਸਹਿਯੋਗ ਮੰਗਿਆ

07:22 AM Jun 24, 2024 IST
ਡੀਆਈਜੀ ਨੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਤੋਂ ਸਹਿਯੋਗ ਮੰਗਿਆ
ਮੀਟਿੰਗ ਦੌਰਾਨ ਡੀਆਈਜੀ ਹਰਚਰਨ ਸਿੰਘ ਭੁੱਲਰ ਤੇ ਐੱਸਐੱਸਪੀ ਵਰੁਣ ਸ਼ਰਮਾ ਨਾਲ ਗੱਲ ਕਰਦੇ ਹੋਏ ਲੋਕ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 23 ਜੂਨ
ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਤੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਅੱਜ ਪੁਲੀਸ ਲਾਈਨ ਪਟਿਆਲਾ ਤੋਂ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਪਤਵੰਤਿਆਂ ਨੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰ ਕੇ ਜ਼ਿਲ੍ਹੇ ਵਿੱਚੋਂ ਨਸ਼ਿਆਂ ਦਾ ਪੂਰਨ ਸਫ਼ਾਇਆ ਕਰਨ ਦਾ ਅਹਿਦ ਲਿਆ।
ਸ੍ਰੀ ਭੁੱਲਰ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ ਹੈ, ਇਸ ਮਕਸਦ ਨਾਲ ਹੀ ਜ਼ਿਲ੍ਹੇ ਵਿੱਚ ‘ਕਾਸੋ’ ਅਭਿਆਨ ਦੇ ਨਾਲ ਨਾਲ ‘ਮਿਸ਼ਨ ਸਹਿਯੋਗ’ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਕਿਉਂਕਿ ਨਸ਼ਿਆਂ ਦੇ ਪੂਰਨ ਖ਼ਾਤਮੇ ਲਈ ਆਮ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਵੀ ਨਸ਼ਾ ਵੇਚਣ ਵਾਲੇ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲੀਸ ਨਾਲ ਸਾਂਝੀ ਕਰੇ ਅਤੇ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ 15 ਦਿਨਾਂ ਬਾਅਦ ਜ਼ਿਲ੍ਹਾ ਪੱਧਰੀ ਮੀਟਿੰਗ ਕਰ ਕੇ ਪਹਿਲੀ ਮੀਟਿੰਗ ਦੌਰਾਨ ਮਿਲੇ ਸੁਝਾਵਾਂ ’ਤੇ ਕੀਤੀ ਕਾਰਵਾਈ ਨੂੰ ਵਿਚਾਰਿਆ ਜਾਇਆ ਕਰੇਗਾ। ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਸਬ ਡਿਵੀਜ਼ਨ ਪੱਧਰ, ਬਲਾਕ ਪੱਧਰ ਅਤੇ ਥਾਣਾ ਪੱਧਰ ’ਤੇ ਵੀ ਕੀਤੀਆਂ ਜਾਣਗੀਆਂ ਤਾਂ ਜੋ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਲਿਆ ਜਾ ਸਕੇ। ਇਸ ਮੌਕੇ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਆਪਣੇ ਸੁਝਾਅ ਵੀ ਦਿੱਤੇ ਗਏ। ਪਿੰਡਾਂ ਤੇ ਸ਼ਹਿਰਾਂ ਤੋਂ ਆਏ ਪਤਵੰਤਿਆਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲੀਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Advertisement

Advertisement
Advertisement
Author Image

Advertisement