ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂ ਨੂੰ ਸੂਬਾਈ ਪ੍ਰੋਗਰਾਮ ’ਚ ਬੁਲਾ ਕੇ ਘਿਰੀ ਭਾਸ਼ਾ ਵਿਭਾਗ ਦੀ ਡਾਇਰੈਕਟਰ

08:15 AM Jun 21, 2024 IST

ਗੁਰਨਾਮ ਸਿੰਘ ਅਕੀਦਾ
ਪਟਿਆਲਾ, 20 ਜੂਨ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪਟਿਆਲਾ ’ਚ ਪਦਮ ਸ੍ਰੀ ਡਾ. ਸੁਰਜੀਤ ਪਾਤਰ ਦੀ ਯਾਦ ’ਚ ਕਰਵਾਏ ਸੂਬਾ ਪੱਧਰੀ ਕਵੀ ਦਰਬਾਰ ਨੇ ਨਵੀਂ ਚਰਚਾ ਛੇੜ ਦਿੱਤੀ। ਦਰਅਸਲ ਭਾਸ਼ਾ ‌ਵਿਭਾਗ ਵੱਲੋਂ ਕਰਵਾਏ ਗਏ ਇਸ ਕਵੀ ਦਰਬਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਸਿਹਤ ਮੰਤਰੀ ਦੇ ਓਐੱਸਡੀ ਡਾ. ਵਰਿੰਦਰ ਗਰਗ ਨੂੰ ਬੁਲਾਇਆ ਗਿਆ ਸੀ। ਇਸ ਬਾਰੇ ਜਦੋਂ ਭਾਸ਼ਾ ਵਿਭਾਗ ਦੀ ਡਾਇਰੈਕਟਰ ਹਰਪ੍ਰੀਤ ਕੌਰ ਨੂੰ ਪੁੱਛਿਆ ਗਿਆ ਤਾਂ ਉਹ ਪਹਿਲਾਂ ਤਾਂ ਇਸ ਗੱਲ ਨੂੰ ਅਣਗੌਲੇ ਕਰਨ ਲੱਗੇ ਪਰ ਫਿਰ ਕਹਿਣ ਲੱਗੇ ਕਿ ਗ਼ਲਤੀ ਨਾਲ ਭਾਰਤੀ ਜਨਤਾ ਪਾਰਟੀ ਦਾ ਨੁਮਾਇੰਦਾ ਸੱਦ ਲਿਆ ਗਿਆ, ਅੱਗੇ ਤੋਂ ਅਜਿਹੀ ਗ਼ਲਤੀ ਨਹੀਂ ਹੋਵੇਗੀ। ਜਾਣਕਾਰੀ ਅਨੁਸਾਰ ਅੱਜ ਜਦੋਂ ਪ੍ਰੋਗਰਾਮ ’ਚ ਭਾਜਪਾ ਆਗੂ ਦੇ ਪੁੱਜਣ ਬਾਰੇ ਭਿਣਕ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੱਕ ਪੁੱਜੀ ਤਾਂ ਉਸ ਨੇ ਮੀਡੀਆ ਨੂੰ ਕਿਹਾ ਕਿ ਇਸ ਤਰ੍ਹਾਂ ਕਰ ਕੇ ਸ਼ਰ੍ਹੇਆਮ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰੋਗਰਾਮ ਵਿਚ ‘ਆਪ’ ਦੇ ਕਿਸੇ ਅਹੁਦੇਦਾਰ ਜਾਂ ਅਧਿਕਾਰੀ ਨਾ ਬੁਲਾ ਕੇ ਭਾਜਪਾ ਨੂੰ ਬੁਲਾਉਣਾ ਗ਼ਲਤ ਹੈ। ਇਸ ਬਾਰੇ ਉਹ ਸਿੱਖਿਆ ਵਿਭਾਗ ਦੇ ਮੰਤਰੀ ਨਾਲ ਗੱਲ ਕਰਨਗੇ। ਇਸ ਬਾਰੇ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਭਾਸ਼ਾ ਵਿਭਾਗ ਦੀ ਡਾਇਰੈਕਟਰ ਨੇ ਕਿਸੇ ਭਾਜਪਾ ਦੇ ਆਗੂ ਨੂੰ ਸਨਮਾਨ ਦੇਣ ਲਈ ਇਹ ਪ੍ਰੋਗਰਾਮ ਕਰਵਾਇਆ ਹੈ ਤਾਂ ਉਸ ਬਾਰੇ ਕਾਰਵਾਈ ਕਰਾਉਣ ਬਾਰੇ ਵਿਭਾਗ ਨਾਲ ਗੱਲ ਕੀਤੀ ਜਾਵੇਗੀ।

Advertisement

Advertisement
Advertisement