ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਗਹੀਣ ਐਸੋਸੀਏਸ਼ਨ ਵੱਲੋਂ ਚੋਣਾਂ ਦੌਰਾਨ ਸਾਰੀਆਂ ਪਾਰਟੀਆਂ ਦੇ ਬਾਈਕਾਟ ਦਾ ਐਲਾਨ

08:54 AM Jun 01, 2024 IST

ਪੱਤਰ ਪ੍ਰੇਰਕ
ਮਾਨਸਾ, 31 ਮਈ
ਅੰਗਹੀਣ ਹੈਲਪ ਵੈਲਫੇਅਰ ਐਸੋਸੀਏਸ਼ਨ ਮਾਨਸਾ ਵੱਲੋਂ ਪਹਿਲੀ ਜੂਨ ਨੂੰ ਪੈਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਸਾਰੀਆਂ ਪਾਰਟੀਆਂ ਦਾ ਬਾਈਕਾਟ ਕੀਤਾ ਜਾਵੇਗਾ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਪਾਰਟੀ ਨੂੰ ਆਪਣਾ ਵੋਟ ਨਹੀਂ ਪਾਉਣਗੇ ਅਤੇ ਸਾਰੀਆਂ ਪਾਰਟੀਆਂ ਖ਼ਿਲਾਫ਼ ਆਪਣਾ ਵੋਟ ਪਾਉਣਗੇ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਮਾ ਅਤੇ ਹਰਜਿੰਦਰ ਸਿੰਘ ਭੰਮਾ ਨੇ ਦੱਸਿਆ ਕਿ 70 ਸਾਲ ਤੋਂ ਕਿਸੇ ਵੀ ਪਾਰਟੀ ਨੇ ਅੰਗਹੀਣ ਵਰਗ ਦੀ ਸਾਰ ਨਹੀਂ ਲਈ ਅਤੇ ਸਿਵਾਏ 1500 ਰੁਪਏ ਪੈਨਸ਼ਨ ਤੋਂ ਇਲਾਵਾ ਹੋਰ ਕੋਈ ਵੀ ਸਹੂਲਤ ਅੰਗਹੀਣ ਵਰਗ ਨੂੰ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਦੇ ਯੁੱਗ ਵਿੱਚ ਅੰਗਹੀਣ ਵਰਗ ਨੂੰ ਆਪਣਾ ਚੁੱਲ੍ਹਾ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਅੰਗਹੀਣ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ, ਪਰ ਅੱਜ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਅੰਗਹੀਣ ਵਰਗ ਇੱਕ ਤਾਂ ਪਹਿਲਾਂ ਹੀ ਕੁਦਰਤੀ ਕਰੋਪੀਆਂ ਦਾ ਸ਼ਿਕਾਰ ਹੈ ਅਤੇ ਦੂਜਾ ਸਮੇਂ ਦੀਆਂ ਸਰਕਾਰਾਂ ਨੇ ਅੰਗਹੀਣ ਵਰਗ ਨੂੰ ਅੱਖੋ-ਪਰੋਖੇ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦੁਖੀ ਹੋਕੇ ਅੰਗਹੀਣ ਵਰਗ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਐਸੋਸੀਏਸ਼ਨ ਵੱਲੋਂ ਸਾਰੀਆਂ ਹੀ ਪਾਰਟੀਆਂ ਦਾ ਬਾਈਕਾਟ ਕੀਤਾ ਗਿਆ ਹੈ। ਇਸ ਮੌਕੇ ਗੁਰਜੰਟ ਸਿੰਘ ਭੁਪਾਲ, ਬਲਜਿੰਦਰ ਸਿੰਘ ਜੋਗਾ, ਧਰਮ ਸਿੰਘ ਫੱਤਾ ਤਿਮਾਲੋਕਾ, ਮਨਪ੍ਰੀਤ ਸਿੰਘ ਫਤਿਹਪੁਰ, ਮਣਕੂ ਸਿੰਘ ਫਹਪੁਰ, ਜੱਗਾ ਸਿੰਘ ਉੱਲਕ, ਗੁਰਪ੍ਰੀਤ ਸਿੰਘ ਭੰਮਾ ਵੀ ਮੌਜੂਦ ਸਨ।

Advertisement

Advertisement