For the best experience, open
https://m.punjabitribuneonline.com
on your mobile browser.
Advertisement

ਦਿਵਿਆਂਗ ਐਤਕੀਂ ਕਿਸੇ ਵੀ ਉਮੀਦਵਾਰ ਨੂੰ ਨਹੀਂ ਪਾਉਣਗੇ ਵੋਟਾਂ

10:50 AM Apr 21, 2024 IST
ਦਿਵਿਆਂਗ ਐਤਕੀਂ ਕਿਸੇ ਵੀ ਉਮੀਦਵਾਰ ਨੂੰ ਨਹੀਂ ਪਾਉਣਗੇ ਵੋਟਾਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 20 ਅਪਰੈਲ
ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਓਮਕਾਰ ਸੋਗਲਪੁਰ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਸਾਰੀਆਂ ਹੀ ਪਾਰਟੀਆਂ ਦੀਆਂ ਹਕੂਮਤਾਂ ’ਤੇ ਸਹੂਲਤਾਂ ਦੇ ਮਾਮਲੇ ’ਚ ਦਿਵਿਆਂਗਾਂ ਦੀ ਅਣਦੇਖੀ ਕਰਨ ਦੇ ਦੋਸ਼ ਲਾਏ ਗਏ।
ਤਰਕ ਸੀ ਕਿ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦਿਵਿਆਂਗਾਂ ਨੂੰ ਅੱਖੋਂ ਪਰੋਖੇ ਕਰਦੀਆਂ ਰਹੀਆਂ ਤੇ ਹੁਣ ‘ਆਪ’ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ ਇਸ ਵਰਗ ਦੇ ਹੱਕ ’ਚ ਕਦੇ ਹਾਅ ਦਾ ਨਾਅਰਾ ਨਹੀਂ ਮਾਰਿਆ। ਇਸ ਕਰਕੇ ਅੱਜ ਦੀ ਇਸ ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਲੋਕ ਸਭਾ ਦੀਆਂ ਇਨ੍ਹਾਂ ਚੋਣਾਂ ਵਿੱਚ ਐਤਕੀ ਜ਼ਿਲ੍ਹੇ ਭਰ ਦੇ ਸਮੂਹ ਦਿਵਿਆਂਗ ਵੋਟਰ ਕਿਸੇ ਵੀ ਧਿਰ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ। ਬਲਕਿ ਉਹ ਰੋਸ ਵਜੋਂ ਨੋਟਾ ਦਾ ਬਟਨ ਦਬਾਉਣਗੇ।
ਅੱਜ ਦੀ ਇਸ ਮੀਟਿੰਗ ’ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਓਮਕਾਰ ਸ਼ਰਮਾ ਸੋਗਲਪੁਰ ਸਮੇਤ ਸਲਾਹਕਾਰ ਹੰਸ ਰਾਜ ਸਰਾਲਾ, ਮੀਤ ਪ੍ਰਧਾਨ ਲਖਵਿੰਦਰ ਸਰਾਲਾ ਅਤੇ ਬਲਜੀਤ ਸਿੰਘ ਹਰੀਮਾਜਰਾ ਨੇ ਵੀ ਵਿਚਾਰ ਪੇਸ਼ ਕੀਤੇ।
ਜ਼ਿਲ੍ਹਾ ਪ੍ਰਧਾਨ ਓਮਕਾਰ ਸੋਗਲਪੁਰ ਨੇ ਦੱਸਿਆ ਕਿ ਮੀਟਿੰਗ ’ਚ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤੇ ਦੌਰਾਨ ਐਤਕੀ ਦਿਵਿਆਂਗਾਂ ਵੱਲੋਂ ਨੋਟਾ ਦਾ ਬਟਨ ਦਬਾਉਣ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਰੋਸ ਦਾ ਪ੍ਰਗਟਾਵਾ ਕੀਤਾ ਜਾ ਸਕੇ।

Advertisement

Advertisement
Author Image

sukhwinder singh

View all posts

Advertisement
Advertisement
×