ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਕਰੀ ਤੋਂ ਫਾਰਗ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ’ਤੇ ਚੜ੍ਹਿਆ

08:22 PM Jul 27, 2024 IST

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 27 ਜੁਲਾਈ
ਨਗਰ ਪੰਚਾਇਤ ਭਗਤਾ ਭਾਈ ਦੇ ਨੌਕਰੀ ਤੋਂ ਫ਼ਾਰਗ ਕੀਤੇ ਪੰਜ ਕੱਚੇ ਦਫ਼ਤਰੀ ਮੁਲਾਜ਼ਮਾਂ ਨੂੰ ਬਹਾਲ ਕਰਵਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਭਗਤਾ ਭਾਈ ਵੱਲੋਂ ਸ਼ੁਰੂ ਕੀਤੇ ਸੰਘਰਸ਼ ਨੇ ਅੱਜ ਸਵੇਰੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਨੌਕਰੀ ਤੋਂ ਫਾਰਗ ਕੀਤੇ ਮੁਲਾਜ਼ਮਾਂ ਵਿਚੋਂ ਸੁੰਦਰ ਲਾਲ ਵਾਸੀ ਕਾਂਗੜ ਆਪਣੇ ਪਿੰਡ ਕਾਂਗੜ ਦੇ ਜਲ ਘਰ ਦੀ ਟੈਂਕੀ 'ਤੇ ਚੜ੍ਹ ਗਿਆ ਜਿਸ ਨੂੰ ਲੈ ਕੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸੇ ਦੌਰਾਨ ਹੜਤਾਲੀ ਸਫ਼ਾਈ ਸੇਵਕਾਂ ਨੇ ਵੀ ਜਲ ਘਰ ਕਾਂਗੜ ਦੀ ਟੈਂਕੀ ਕੋਲ ਪਹੁੰਚ ਕੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਟੈਂਕੀ 'ਤੇ ਚੜ੍ਹੇ ਸੁੰਦਰ ਲਾਲ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਸੱਤਾਧਾਰੀ ਧਿਰ ਦੇ ਕੁਝ ਸਥਾਨਕ ਆਗੂਆਂ ਦੇ ਕਹਿਣ ਤੇ ਨਗਰ ਪੰਚਾਇਤ ਦੇ ਇਕ ਅਧਿਕਾਰੀ ਵੱਲੋਂ ਕਥਿਤ ਤੌਰ 'ਤੇ ਹਟਾਇਆ ਗਿਆ ਹੈ। ਉਨ੍ਹਾਂ ਲਈ ਹੁਣ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਬੜਾ ਔਖ਼ਾ ਹੋ ਗਿਆ ਹੈ ਜਿਸ ਕਾਰਨ ਮਜਬੂਰੀ ਵੱਸ ਉਸ ਨੂੰ ਟੈਂਕੀ 'ਤੇ ਚੜ੍ਹਨਾ ਪਿਆ ਹੈ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਭਗਤਾ ਦੇ ਪ੍ਰਧਾਨ ਸੁਖਦੀਪ ਕੁਮਾਰ, ਚੇਅਰਮੈਨ ਸ਼ਨੀ, ਮੀਤ ਪ੍ਰਧਾਨ ਰਜੇਸ਼ ਭਾਲ ਤੇ ਸੈਕਟਰੀ ਕ੍ਰਿਸ਼ਨ ਕੁਮਾਰ ਗੋਰੀ ਨੇ ਕਿਹਾ ਕਿ ਹੜਤਾਲ ਸ਼ੁਰੂ ਤੋਂ ਲੈ ਕੇ ਹੁਣ ਤੱਕ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਸੱਤਾਧਾਰੀ ਧਿਰ ਦਾ ਆਗੂ ਉਨ੍ਹਾਂ ਦੀ ਦੁੱਖ ਤਕਲੀਫ਼ ਸੁਣਨ ਨਹੀਂ ਪਹੁੰਚਿਆ, ਜਿਸ ਕਾਰਨ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ 'ਚ ਸਰਕਾਰ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ। ਇਸੇ ਦੌਰਾਨ ਪ੍ਰਸ਼ਾਸਨ ਅਤੇ ਧਰਨਾਕਾਰੀਆਂ ਵਿਚਕਾਰ ਅੱਜ ਉਕਤ ਮਸਲੇ ਨੂੰ ਲੈ ਕੇ ਕਈ ਵਾਰ ਗੱਲਬਾਤ ਹੋਈ। ਯੂਨੀਅਨ ਦੇ ਪ੍ਰਧਾਨ ਸੁਖਦੀਪ ਕੁਮਾਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਸਬੰਧੀ ਲਿਖ਼ਤੀ ਭਰੋਸਾ ਦੇਣ ਤੋਂ ਬਾਅਦ ਸ਼ਾਮ ਨੂੰ ਸੁੰਦਰ ਲਾਲ ਕਾਂਗੜ ਨੂੰ ਜਲ ਘਰ ਦੀ ਟੈਂਕੀ ਤੋਂ ਹੇਠਾਂ ਉਤਾਰ ਲਿਆ ਗਿਆ।

Advertisement

Advertisement
Advertisement