For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਣ ਤੱਕ ਪ੍ਰਾਪਤ ਹੋਈਆਂ 117 ਸ਼ਿਕਾਇਤਾਂ

08:05 AM May 02, 2024 IST
ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਣ ਤੱਕ ਪ੍ਰਾਪਤ ਹੋਈਆਂ 117 ਸ਼ਿਕਾਇਤਾਂ
Advertisement

ਪੱਤਰ ਪ੍ਰੇਰਕ
ਬਠਿੰਡਾ, 1 ਮਈ
ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 117 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿੱਚੋਂ 114 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ ਜਦਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ 30 ਅਪਰੈਲ ਸ਼ਾਮ 5 ਵਜੇ ਤੱਕ ਸੀ-ਵਿਜਲ ’ਤੇ ਕੁੱਲ 53 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਈ-ਮੇਲ ਰਾਹੀਂ 39 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚੋਂ 37 ਦਾ ਨਿਪਟਾਰਾ ਹੋ ਚੁੱਕਾ ਹੈ ਤੇ 2 ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਐੱਨਜੀਐੱਸਪੀ ਰਾਹੀਂ ਪ੍ਰਾਪਤ ਹੋਈਆਂ 9 ਸ਼ਿਕਾਇਤਾਂ ’ਚੋਂ 8 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਵਟਸਐਪ ਤੇ 3, ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 10, ਦਸਤੀ 3 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×