For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਚੌਕਸ

07:24 AM May 09, 2024 IST
ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਚੌਕਸ
ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਤੇ ਐੱਸਐੱਸਪੀ ਵਰੁਣ ਸ਼ਰਮਾ ਚੋਣ ਮੈਨੇਜਮੈਂਟ ਪਲਾਨ ਜਾਰੀ ਕਰਦੇ ਹੋਏ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 8 ਮਈ
ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਪ੍ਰੋਗਰਾਮਾਂ ਨੂੰ ਮੀਡੀਆ ਨਾਲ ਨਿਰੰਤਰ ਸਾਂਝਾ ਵੀ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਿੱਥੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕ ਸਭਾ ਚੋਣਾ ਬਾਰੇ ਜਨਤਕ ਨੋਟਿਸ ਜਾਰੀ ਕੀਤਾ, ਉਥੇ ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ ਵੀ ਜਾਰੀ ਕੀਤਾ।
ਉਨ੍ਹਾਂ ਦੱਸਿਆ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ। ਇਸ ਮੌਕੇ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 85 ਫੀਸਦੀ ਲਾਇਸੈਂਸੀ ਅਸਲਾ ਜਮ੍ਹਾਂ ਕਰਵਾ ਲਿਆ ਗਿਆ ਹੈ ਅਤੇ 20 ਲੱਖ ਦੀ ਨਾਜਾਇਜ਼ ਨਕਦੀ ਅਤੇ 19 ਕਿਲੋ ਚਾਂਦੀ ਸਣੇ 57 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਹਨ।

Advertisement

ਉਮੀਦਵਾਰਾਂ ਦੇ ਚੋਣ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਲੋਕ ਸਭਾ ਹਲਕੇ ਵਿੱਚ ਉਮੀਦਵਾਰਾਂ ਦੇ ਚੋਣ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਸ੍ਰੀ ਅਮਿਤ ਸੰਜੈ ਗੁਰਵ ਆਈਆਰਐੱਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 12-ਸੰਗਰੂਰ ਦੇ 9 ਵਿਧਾਨ ਸਭਾ ਸੈਗਮੈਂਟਾਂ ਵਿੱਚ ਕਾਰਜਸ਼ੀਲ ਸਬੰਧਤ ਖਰਚਾ ਨਿਗਰਾਨ ਟੀਮਾਂ ਅਤੇ ਨੋਡਲ ਅਧਿਕਾਰੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਤੋਂ ਹੁਣ ਤੱਕ ਕੀਤੇ ਗਏ ਕੰਮਾਂ ਬਾਰੇ ਜਾਇਜ਼ਾ ਲਿਆ ਗਿਆ। ਸ੍ਰੀ ਸੰਜੈ ਨੇ ਸਮੂਹ ਖਰਚਾ ਨਿਗਰਾਨ ਟੀਮਾਂ ਵਿੱਚ ਤਾਇਨਾਤ ਅਧਿਕਾਰੀਆਂ ਤੇ ਨੋਡਲ ਅਧਿਕਾਰੀਆਂ ਨੂੰ ਕਿਹਾ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਦੇ ਸਮੇਂ ਤੋਂ ਹੀ ਉਮੀਦਵਾਰਾਂ ਦੇ ਖਰਚਿਆਂ ਸਬੰਧੀ ਹਰੇਕ ਗਤੀਵਿਧੀ ’ਤੇ ਬਰੀਕੀ ਨਾਲ ਨਜ਼ਰ ਰੱਖੀ ਜਾਵੇ ਅਤੇ ਉਮੀਦਵਾਰ ਵੱਲੋਂ ਇਸ ਸਬੰਧੀ ਵੱਖਰਾ ਖਾਤਾ ਖੁਲ੍ਹਵਾਇਆ ਜਾਣਾ ਹੈ ਅਤੇ ਚੋਣ ਖਰਚਿਆਂ ਨਾਲ ਸਬੰਧਤ ਹਰੇਕ ਹਿਸਾਬ ਕਿਤਾਬ ਉਸ ਬੈਂਕ ਖਾਤੇ ਵਿੱਚੋਂ ਹੀ ਕੀਤਾ ਜਾਣਾ ਹੈ। ਖਰਚਾ ਰਜਿਸਟਰ ਵਿੱਚ ਉਮੀਦਵਾਰਾਂ ਦੇ ਖਰਚਿਆਂ ਸਬੰਧੀ ਨਿਯਮਤ ਇੰਦਰਾਜ ਕੀਤੇ ਜਾਣ ਅਤੇ ਰੋਜ਼ਾਨਾ ਰਿਪੋਰਟ ਕਰਨੀ ਯਕੀਨੀ ਬਣਾਈ ਜਾਵੇ।

Advertisement
Author Image

sukhwinder singh

View all posts

Advertisement
Advertisement
×