ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਅਹੁਦਾ ਸੰਭਾਲਿਆ

07:59 AM Apr 25, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 24 ਅਪਰੈਲ
ਇੱਥੇ ਸਰਬਜੀਤ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਾ ਅਹੁਦਾ ਸੰਭਾਲ ਲਿਆ ਹੈ। ਉਹ ਜਲੰਧਰ ਵਿੱਚ ਇਸੇ ਹੀ ਆਹੁਦੇ ’ਤੇ ਤਾਇਨਾਤ ਸਨ। ਇਥੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦਾ ਤਬਾਦਲਾ ਹੋਣ ਉੱਤੇ ਇਹ ਆਹੁਦਾ ਖਾਲੀ ਹੋਇਆ ਸੀ। ਇਸ ਮੌਕੇ ਵਕੀਲਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਗਰਗ ਐਡਵੋਕੇਟ, ਮੀਤ ਪ੍ਰਧਾਨ ਰਜਨੀਸ਼ ਕੁਮਾਰ, ਸਕੱਤਰ ਬਲਜੀਤ ਸਿੰਘ, ਸੰਯੁਕਤ ਸਕੱਤਰ ਪਰਮਜੀਤ ਕੌਰ, ਵਿੱਤ ਸਕੱਤਰ ਹਨੀ ਬਾਂਸਲ, ਵਰਕਿੰਗ ਕਮੇਟੀ ਮੈਂਬਰ ਜੁਗਰਾਜ ਸਿੰਘ ਚਾਹਲ, ਕੇਵਲ ਕ੍ਰਿਸ਼ਨ ਗੁਪਤਾ, ਅਨੀਸ਼ਕਾਂਤ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵਕੀਲਾਂ ਨੇ ਮੋਗਾ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਲਈ ਇੱਕ ਹੀ ਫੈਮਿਲੀ ਕੋਰਟ ਹੋਣ ਉੱਤੇ ਇੱਕ ਹੋਰ ਫੈਮਿਲੀ ਕੋਰਟ ਦੀ ਮੰਗ ਕੀਤੀ ਤਾਂ ਜੋ ਔਰਤਾਂ ਅਤੇ ਬੱਚਿਆਂ ਨੂੰ ਸਮੇਂ ਸਿਰ ਨਿਆਂ ਮਿਲ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਕੰਪਲੈਕਸ ਵਿੱਚ ਵਕੀਲਾਂ ਲਈ ਹੋਰ ਚੈਂਬਰ ਬਣਾਉਣ ਲਈ ਢੁਕਵੀਂ ਜਗ੍ਹਾ ਦੀ ਮੰਗ ਕਰਦੇ ਹੋਏ ਕਿਹਾ ਕਿ ਨਵੇਂ ਆਉਣ ਵਾਲੇ ਵਕੀਲਾਂ ਨੂੰ ਵੀ ਕੰਪਲੈਕਸ ਵਿੱਚ ਚੈਂਬਰ ਮਿਲ ਸਕਣ। ਉਨ੍ਹਾਂ ਕੰਟੀਨ ਤੇ ਪਾਰਕਿੰਗ ਫੀਸ ਤੋਂ ਆਉਣ ਵਾਲੀ ਰਕਮ ਇੱਥੋਂ ਦੀਆਂ ਸਮੱਸਿਆਵਾਂ ਉੱਤੇ ਹੀ ਖ਼ਰਚ ਕਰਨ ਦੀ ਮੰਗ ਕੀਤੀ।

Advertisement

Advertisement
Advertisement