ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ

07:53 AM Jul 26, 2024 IST
ਮਾਨਸਾ ਦੀ ਜੇਲ੍ਹ ਵਿਚ ਕੈਦੀਆਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਐੱਚਐੱਸ ਗਰੇਵਾਲ।

ਜੋਗਿੰਦਰ ਸਿੰਘ ਮਾਨ
ਮਾਨਸਾ, 25 ਜੁਲਾਈ
ਜ਼ਿਲ੍ਹਾ ਤੇ ਸੈਸ਼ਨ ਜੱਜ ਐੱਚਐੱਸ ਗਰੇਵਾਲ ਵੱਲੋਂ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਕੈਦੀਆਂ ਦੀਆਂ ਸਮੱਸਿਆਂ ਨੂੰ ਸੁਣੀਆਂ ਅਤੇ ਛੇਤੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਜੁਡੀਸ਼ਲ ਅਧਿਕਾਰੀ ਅਮਿਤ ਕੁਮਾਰ ਗਰਗ ਅਤੇ ਸੀਜੇਐੱਮ ਮਾਨਸਾ ਗੁਰਜੀਤ ਕੌਰ ਢਿੱਲੋਂ ਵੀ ਮੌਜੂਦ ਸਨ।
ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚਐੱਸ ਗਰੇਵਾਲ ਵੱਲੋਂ ਕੈਦੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਉਕਤ ਪ੍ਰੇਸ਼ਾਨੀਆਂ ਦਾ ਹੱਲ ਕਰਨ ਬਾਰੇ ਕਿਹਾ ਅਤੇ ਕੁਝ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਜੱਜ ਸਾਹਿਬ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਮੈਡੀਕਲ ਜਾਂਚ ਕੈਂਪ ਦਾ ਲਾਇਆ ਗਿਆ, ਜਿਸ ਵਿੱਚ ਚਮੜੀ, ਡੈਂਟਲ, ਗਾਇਨਾਕਲੋਜਿਸਟ ਆਦਿ ਦੇ ਮਾਹਿਰ ਡਾਕਟਰਾਂ ਵੱਲੋਂ ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀ ਜਾਂਚ ਕੀਤੀ ਗਈ।

Advertisement

Advertisement
Advertisement