ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਪੁਲੀਸ ਨੇ ਨਸ਼ਾਮੁਕਤ ਪੰਦਰਵਾੜਾ ਮਨਾਇਆ

08:50 AM Jun 28, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਜੂਨ
ਹਰਿਆਣਾ ਦੇ ਪੁਲੀਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਤੇ ਐਂਟੀ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਵਧੀਕ ਡਾਇਰੈਕਟਰ ਜਨਰਲ ਓਪੀ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪੁਲੀਸ ਨੇ 12 ਤੋਂ 26 ਜੂਨ ਤੱਕ ਨਸ਼ਾਮੁਕਤ ਪੰਦਰਵਾੜਾ ਮਨਾਇਆ। ਜ਼ਿਲ੍ਹਾ ਪੁਲੀਸ ਵਲੋਂ ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਰੈਲੀ ਵੀ ਕੀਤੀ ਗਈ, ਜਿਸ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਦਾ ਸੱਦਾ ਦਿੱਤਾ ਗਿਆ। ਜ਼ਿਲ੍ਹਾ ਪੁਲੀਸ ਕਪਤਾਨ ਐੱਸਐੱਸ ਭੌਰੀਆ ਦੀ ਅਗਵਾਈ ਵਿਚ ਵੀ ਜ਼ਿਲ੍ਹਾ ਪੁਲੀਸ ਨੇ ਲੋਕਾਂ ਨੂੰ ਨਸ਼ਾ ਨਾ ਕਰਨ ਬਾਰੇ ਜਾਗਰੂਕ ਕੀਤਾ। ਜ਼ਿਲ੍ਹਾ ਪੁਲੀਸ ਕਪਤਾਨ ਨੇ ਦੱਸਿਆ ਕਿ ਪੁਲੀਸ ਨੇ ਪੰਦਰਵਾੜੇ ਦੌਰਾਨ ਨਸ਼ਾ ਤਸ਼ਕਰਾਂ ’ਤੇ ਸਖ਼ਤ ਸ਼ਿਕੰਜਾ ਕਸਿਆ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਵਿਚ ਪੁਲੀਸ ਨੇ ਵੱਖ-ਵੱਖ 9 ਮੁਕੱਦਮੇ ਦਰਜ ਕਰ ਕੇ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ’ਚ ਲੱਖਾਂ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਦੀਆਂ ਟੀਮਾਂ ਨੇ 5 ਕੁਇੰਟਲ 49 ਕਿਲੋ ਭੁੱਕੀ, 35 ਗਰਾਮ ਹੈਰੋਇਨ, 12 ਗਰਾਮ ਸਮੈਕ, 805 ਗਰਾਮ ਅਫੀਮ ਤੇ ਇਕ ਕਿਲੋ 200 ਗਰਾਮ ਗਾਂਜਾ ਬਰਾਮਦ ਕੀਤਾ ਹੈ, ਜਿਨ੍ਹਾਂ ਦੀ ਕੌਮਾਂਤਰੀ ਬਾਜ਼ਾਰ ਵਿੱਚ ਲੱਖਾਂ ਰੁਪਏ ਦੀ ਕੀਮਤ ਹੈ। ਇਸ ਤੋਂ ਇਲਾਵਾ ਆਬਕਾਰੀ ਐਕਟ ਦੇ ਤਹਿਤ 20 ਮੁਕੱਦਮੇ ਦਰਜ ਕਰਕੇ 21 ਮੁਲਜ਼ਮਾਂ ਕੋਲੋਂ 404 ਪੈਕੇਟ ਦੇਸੀ ਸ਼ਰਾਬ ਦੋ ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜ਼ਿਲ੍ਹਾ ਪੁਲੀਸ ਕਪਤਾਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾਮੁਕਤ ਮੁਹਿੰਮ ਤਹਿਤ ਜਿਥੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਉਥੇ ਹੀ ਆਮ ਲੋਕਾਂ ਨੂੰ ਨਸ਼ੇ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪੁਲੀਸ ਦੀਆਂ ਟੀਮਾਂ ਲੱਖਾਂ ਦੀ ਗਿਣਤੀ ’ਚ ਲੋਕਾਂ ਨੂੰ ਆਪੋ-ਆਪਣੇ ਇਲਾਕੇ ਵਿੱਚ ਨਸ਼ਾ ਛੁਡਾਊ ਦਾ ਸੁਨੇਹਾ ਲੈ ਕੇ ਪਹੁੰਚੀਆਂ।

Advertisement

Advertisement
Advertisement