ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫੋਟੋ ਨਾ ਲਾਉਣ ’ਤੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ’ਚ ਖੜਕੀ

09:51 AM Jun 15, 2024 IST
ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਜੂਨ
ਇੱਥੇ ਕਾਂਗਰਸ ਦਾ ਅੰਦਰੂਨੀ ਕਲੇਸ਼ ਜੱਗ ਜ਼ਾਹਰ ਹੋ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਾਹਮਣੇ ਹੀ ਸਟੇਜ ’ਤੇ ਫੋਟੋ ਲਾਉਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਤੇ ਸਾਬਕਾ ਵਿਧਾਇਕ ਸੁਰਿੰਦਰ ਡਾਬਰ ਵਿਚਕਾਰ ਖੜਕ ਗਈ। ਬੋਰਡ ’ਤੇ ਫੋਟੋ ਨਾ ਲੱਗੀ ਦੇਖ ਕੇ ਜ਼ਿਲ੍ਹਾ ਪ੍ਰਧਾਨ ਤੈਸ਼ ਵਿਚ ਆ ਗਏ ਤੇ ਉਨ੍ਹਾਂ ਸਟੇਜ ਤੋਂ ਹੀ ਖਰੀਆਂ ਖਰੀਆਂ ਸੁਣਾ ਦਿੱਤੀਆਂ ਜਿਸ ’ਤੇ ਰਾਜਾ ਵੜਿੰਗ ਨੇ ਗੱਲ ਸੰਭਾਲੀ ਤੇ ਸਾਬਕਾ ਵਿਧਾਇਕ ਸੁਰਿੰਦਰ ਡਾਬਰ ਨੇ ਵਿਵਾਦ ਨਾ ਹੋਣ ਦਾ ਸਪਸ਼ਟੀਕਰਨ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਧੰਨਵਾਦੀ ਸਮਾਗਮ ਦੌਰਾਨ ਹਲਕਾ ਕੇਂਦਰੀ ’ਚ ਸਾਬਕਾ ਵਿਧਾਇਕ ਸੁਰਿੰਦਰ ਡਾਬਰ ਦੀ ਅਗਵਾਈ ’ਚ ਸਮਾਗਮ ਰੱਖਿਆ ਗਿਆ ਸੀ। ਜਦੋਂ ਰਾਜਾ ਵੜਿੰਗ ਨਾਲ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਉਥੇ ਪੁੱਜੇ ਤਾਂ ਕਿਸੇ ਬੋਰਡ ’ਤੇ ਉਨ੍ਹਾਂ ਦੀ ਫੋਟੋ ਨਹੀਂ ਸੀ। ਜਦੋਂ ਉਨ੍ਹਾਂ ਦੀ ਬੋਲਣ ਦੀ ਵਾਰੀ ਆਈ ਤਾਂ ਉਨ੍ਹਾਂ ਨੇ ਬੋਰਡ ’ਤੇ ਫੋਟੋ ਨਾ ਹੋਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਸਾਬਕਾ ਵਿਧਾਇਕ ਸੁਰਿੰਦਰ ਡਾਬਰ ਦਾ ਨਾਮ ਲਏ ਬਿਨਾਂ ਹੀ ਕਈ ਗੱਲਾਂ ਸੁਣਾ ਦਿੱਤੀਆਂ। ਇਸ ਤੋਂ ਬਾਅਦ ਸਾਬਕਾ ਵਿਧਾਇਕ ਸੁਰਿੰਦਰ ਡਾਬਰ ਖੜ੍ਹੇ ਹੋਏ ਅਤੇ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਨਹੀਂ ਬਲਕਿ ਉਨ੍ਹਾਂ ਦੀ ਟੀਮ ’ਚੋਂ ਕਿਸੇ ਨੇ ਬੋਰਡ ਲਵਾਏ ਹਨ ਜਿਸ ਦੀ ਉਹ ਜਾਂਚ ਕਰਵਾਉਣਗੇ।

Advertisement

Advertisement