For the best experience, open
https://m.punjabitribuneonline.com
on your mobile browser.
Advertisement

‘ਆਪ’ ਦੇ ਜ਼ਿਲ੍ਹਾ ਪ੍ਰਧਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

06:47 AM Sep 17, 2024 IST
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਸ਼ਮਸ਼ਾਨਘਾਟ ਦਾ ਟੁੱਟਿਆ ਸ਼ੈੱਡ ਦੇਖਦੇ ਹੋਏ। -ਫੋਟੋ: ਧਵਨ
Advertisement

ਪਠਾਨਕੋਟ: ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਪਿੰਡ ਡਡਵਾਂ ਦਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਦੌਰਾ ਕੀਤਾ ਅਤੇ ਉੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕ੍ਰਿਪਾਲ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ, ਸੱਬੀ, ਬੱਲੂ, ਬਿੱਟੂ ਤੇ ਰਾਜੇਸ਼ ਕੁਮਾਰ ਆਦਿ ਪਿੰਡ ਵਾਸੀਆਂ ਨੇ ਸ਼ਮਸ਼ਾਨਘਾਟ ਵਿੱਚ ਸ਼ੈੱਡਾਂ ਦੀ ਘਾਟ, ਟਾਈਲਾਂ, ਗਲੀਆਂ, ਨਾਲੀਆਂ, ਸਟਰੀਟ ਲਾਈਟਾਂ ਦੀ ਮਾੜੀ ਹਾਲਤ ਬਾਰੇ ਦੱਸਿਆ। ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪਿੰਡ ਵਿੱਚ ਉਕਤ ਨਿਰਮਾਣ ਕਾਰਜ ਇਸੇ ਮਹੀਨੇ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਿੰਡ ਦੀਆਂ ਬੁਨਿਆਦੀ ਸਮੱਸਿਆਵਾਂ ਹਨ। ਉਨ੍ਹਾਂ ਦੀ ਸਰਕਾਰ ਸਾਰੇ ਪਿੰਡਾਂ ਦੇ ਵਿਕਾਸ ਕਰਨ ਲਈ ਯਤਨਸ਼ੀਲ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement