ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੇ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਭਾਜਪਾ ’ਚ ਸ਼ਾਮਲ

07:53 AM Apr 26, 2024 IST
ਜਤਿੰਦਰ ਸਿੰਘ ਕੁੰਦੀ ਦਾ ਸੁਆਗਤ ਕਰਦੇ ਹੋਏ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਅਵਤਾਰ ਸਿੰਘ ਮੰਡ।-ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 25 ਅਪਰੈਲ
ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸ਼ਹਿਰ ਦੇ ਪ੍ਰਸਿੱਧ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਭਾਜਪਾ ’ਚ ਸ਼ਾਮਲ ਹੋ ਗਏ। ਪਾਰਟੀ ’ਚ ਸ਼ਾਮਲ ਹੋਣ ’ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਭਾਜਪਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਉਨ੍ਹਾਂ ਦਾ ਸੁਆਗਤ ਕੀਤਾ। ਸ੍ਰੀ ਕੁੰਦੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ 10 ਸਾਲਾਂ ਦੇ ਬੇਦਾਗ ਸ਼ਾਸਨ ਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਹਲਕਾ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਇੱਕ ਚੋਣ ਮੀਟਿੰਗ ਦੌਰਾਨ ਰਾਮਗੜ੍ਹੀਆ ਭਾਈਚਾਰੇ ਵਿਰੁੱਧ ਵਰਤੀ ਗਈ ਭੱਦੀ ਭਾਸ਼ਾ ਨੂੰ ਲੈ ਕੇ ਜਤਿੰਦਰ ਸਿੰਘ ਕੁੰਦੀ ਨੇ ਨਾ ਸਿਰਫ਼ ਨਾਰਾਜ਼ਗੀ ਜ਼ਾਹਰ ਕੀਤੀ ਸੀ ਬਲਕਿ ਚੋਣ ਕਮਿਸ਼ਨ ਨੂੰ ਮੰਗ ਪੱਤਰ ਵੀ ਦਿੱਤਾ ਸੀ ਤੇ ਨਾਲ ਹੀ ਪਾਰਟੀ ਨੂੰ ਅਲਵਿਦਾ ਕਹਿਣ ਦਾ ਸੰਕੇਤ ਦਿੱਤਾ ਸੀ।

Advertisement

Advertisement
Advertisement