For the best experience, open
https://m.punjabitribuneonline.com
on your mobile browser.
Advertisement

‘ਆਪ’ ਦਾ ਜ਼ਿਲ੍ਹਾ ਉਪ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

10:20 AM May 24, 2024 IST
‘ਆਪ’ ਦਾ ਜ਼ਿਲ੍ਹਾ ਉਪ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਨਾਲ ਜੀਤਾ ਰੱਲਾ ਤੇ ਹੋਰ।
Advertisement

ਮਾਨਸਾ:

Advertisement

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਰਣਜੀਤ ਸਿੰਘ ਜੀਤਾ ਰੱਲਾ ਅਤੇ ਮਲਕੀਤ ਕੌਰ ਮੈਂਬਰ ਬਲਾਕ ਸਮਿਤੀ ਆਪਣੇ ਸਾਥੀਆਂ ਸਮੇਤ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕਰਦਿਆਂ ਸ੍ਰੀ ਸਿੱਧੂ ਨੇ ਨਵੇਂ ਆਏ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਮੇਸ਼ਾ ਉਹ ਉਨ੍ਹਾਂ ਦੀ ਪਿੱਠ ’ਤੇ ਖੜ੍ਹਣਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਮਾਨਸਾ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਇਕਲ ਗਾਗੋਵਾਲ,ਐਡਵੋਕੇਟ ਸਿਮਰਜੀਤ ਸਿੰਘ ਮਾਨਸ਼ਾਹੀਆ ਤੇ ਸਮੂਹ ਕਾਂਗਰਸ ਵਰਕਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×