For the best experience, open
https://m.punjabitribuneonline.com
on your mobile browser.
Advertisement

ਪੀਜੀਆਈ ਰੋਹਤਕ ’ਚ ਬੀਡੀਐੱਸ ਕਰ ਰਹੀ ਵਿਦਿਆਰਥਣ ਦੀ ਕੁੱਟਮਾਰ ਕਰਨ ਵਾਲਾ ਡਾਕਟਰ ਗ੍ਰਿਫ਼ਤਾਰ

01:37 PM Aug 19, 2024 IST
ਪੀਜੀਆਈ ਰੋਹਤਕ ’ਚ ਬੀਡੀਐੱਸ ਕਰ ਰਹੀ ਵਿਦਿਆਰਥਣ ਦੀ ਕੁੱਟਮਾਰ ਕਰਨ ਵਾਲਾ ਡਾਕਟਰ ਗ੍ਰਿਫ਼ਤਾਰ
ਫਾਈਲ ਫੋਟੋ।
Advertisement

ਚੰਡੀਗੜ੍ਹ, 19 ਅਗਸਤ
ਕੋਲਕਾਤਾ ’ਚ ਜੂਨੀਅਰ ਡਾਕਟਰ ਦੀ ਹੱਤਿਆ ਅਤੇ ਬਲਾਤਕਾਰ ਖ਼ਿਲਾਫ਼ ਦੇਸ਼ ਭਰ ’ਚ ਹੋ ਰਹੇ ਪ੍ਰਦਰਸ਼ਨਾਂ ਦਰਮਿਆਨ ਹਰਿਆਣਾ ਦੇ ਰੋਹਤਕ ਸਥਿਤ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪੀਜੀਆਈਐੱਮਐੱਸ) ਦੀ ਬੀਡੀਐੱਸ ਦੀ ਵਿਦਿਆਰਥਣ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਦੀ ਕੁੱਟਮਾਰ ਕੀਤੀ ਗਈ ਸੀ। ਪੁਲੀਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਕਿਹਾ ਕਿ ਬੀਡੀਐੱਸ ਦੇ ਪਹਿਲੇ ਸਾਲ ਦੀ ਵਿਦਿਆਰਥਣ ਨੇ ਐਤਵਾਰ ਰਾਤ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਸ ਨੂੰ ਐੱਮਡੀ (ਐਨਾਟੋਮੀ) ਕਰ ਰਹੇ ਡਾਕਟਰ ਨੇ ਅਗਵਾ ਕੀਤਾ ਅਤੇ ਕੁੱਟਮਾਰ ਕੀਤੀ। ਪੀਜੀਆਈਐੱਮਐੱਸ ਨੇ ਮੁਲਜ਼ਮ ਡਾਕਟਰ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਕਾਲਜ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ। ਸ਼ਿਕਾਇਤ ਅਨੁਸਾਰ ਮੁਲਜ਼ਮ ਉਸ ਨੂੰ ਪੀਜੀਆਈਐੱਮਐੱਸ ਤੋਂ ਅਗਵਾ ਕਰਕੇ ਅੰਬਾਲਾ ਅਤੇ ਚੰਡੀਗੜ੍ਹ ਲੈ ਗਿਆ, ਜਿੱਥੇ ਉਸ ਦੀ ਕੁੱਟਮਾਰ ਕੀਤੀ। ਪੁਲੀਸ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਜਿਨਸੀ ਸ਼ੋਸ਼ਣ ਜਾਂ ਬਲਾਤਕਾਰ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ। ਵੀਡੀਓ 'ਚ ਉਸ ਨੇ ਦਾਅਵਾ ਕੀਤਾ ਕਿ ਰੈਜ਼ੀਡੈਂਟ ਡਾਕਟਰ 7 ਮਹੀਨਿਆਂ ਤੋਂ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਮੁਲਜ਼ਮ ਡਾਕਟਰ ਅਤੇ ਪੀੜਤਾ ਕਈ ਮਹੀਨਿਆਂ ਤੋਂ ਇੱਕ ਦੂਜੇ ਨੂੰ ਜਾਣਦੇ ਹਨ।

Advertisement
Advertisement
Author Image

Advertisement
×