ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਮਗਰੋਂ ਜਨਤਾ ਲਈ ਬੰਦ ਹੋ ਜਾਂਦੇ ਨੇ ਮਹਿਲਾਂ ਦੇ ਦਰਵਾਜ਼ੇ: ਸ਼ਰਮਾ

08:22 AM Apr 24, 2024 IST
ਇਲਾਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਮਿਲਦੇ ਹੋਏ ਐਨਕੇ ਸ਼ਰਮਾ।

ਸਰਬਜੀਤ ਸਿੰਘ ਭੱਟੀ
ਲਾਲੜੂ, 23 ਅਪਰੈਲ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਚੋਣ ਮੈਦਾਨ ’ਚ ਉੱਤਰੇ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਚੋਣਾਂ ਸਮੇਂ ਵੋਟਾਂ ਮੰਗਣ ਵਾਲੀ ਪਰਨੀਤ ਕੌਰ ਇੱਥੋਂ ਚਾਰ ਵਾਰ ਚੋਣ ਜਿੱਤ ਚੁੱਕੀ ਹਨ, ਪਰ ਅੱਜ ਤੱਕ ਕਦੇ ਧੰਨਵਾਦ ਕਰਨ ਤਕ ਵੀ ਨਹੀਂ ਆਈ। ਚੋਣਾਂ ਜਿੱਤਣ ਤੋਂ ਬਾਅਦ ਮਹਿਲਾਂ ਦੇ ਦਰਵਾਜ਼ੇ ਜਨਤਾ ਲਈ ਬੰਦ ਕਰ ਦਿੱਤੇ ਜਾਂਦੇ ਹਨ।
ਐਨਕੇ ਸ਼ਰਮਾ ਚੋਣ ਪ੍ਰਚਾਰ ਤਹਿਤ ਇਲਾਕੇ ਦੇ ਪਿੰਡਾਂ ਵਿੱਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਰਨੀਤ ਕੌਰ ਜਿਸ ਮਹਿਲ ’ਚ ਰਹਿੰਦੀ ਹੈ, ਉਸ ਦੇ ਦਰਵਾਜ਼ੇ ਸਿਰਫ਼ ਚੋਣਾਂ ਦੇ ਦਿਨਾਂ ਵਿੱਚ ਹੀ ਖੁੱਲ੍ਹਦੇ ਹਨ। ਚੋਣਾਂ ਜਿੱਤਣ ਤੋਂ ਬਾਅਦ ਸਾਢੇ ਚਾਰ ਸਾਲ ਮਹਿਲਾਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਹਨ। ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ’ਤੇ ਵਿਅੰਗ ਕੱਸਦਿਆਂ ਸ਼ਰਮਾ ਨੇ ਕਿਹਾ ਕਿ ਗਾਂਧੀ ਕਈ ਸਾਲਾਂ ਤੱਕ ਕਾਂਗਰਸ ਨੂੰ ਇਸ ਦੇਸ਼ ਦੀ ਸਭ ਤੋਂ ਭ੍ਰਿਸ਼ਟ ਪਾਰਟੀ ਕਹਿੰਦੇ ਸਨ। ਚੋਣਾਂ ਜਿੱਤਣ ਤੋਂ ਬਾਅਦ ਸਭ ਤੋਂ ਵਧੀਆ ਕਰਾਰ ਦਿੱਤੀ ‘ਆਪ’ ਵੀ ਛੱਡ ਦਿੱਤੀ। ਸ਼ਰਮਾ ਨੇ ਸਵਾਲ ਕੀਤਾ ਕਿ ਸ੍ਰੀ ਗਾਂਧੀ ਕਾਂਗਰਸ ਤੋਂ ਚੋਣ ਲੜਨ ਤੋਂ ਪਹਿਲਾਂ ਇਹ ਦੱਸਣ ਕਿ ਕੀ ਕਾਂਗਰਸ ਵਿਚ ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ ਜਾਂ ਸ੍ਰੀ ਗਾਂਧੀ ਨੇ ਭ੍ਰਿਸ਼ਟਾਚਾਰ ਨੂੰ ਸਵੀਕਾਰ ਕਰ ਲਿਆ ਹੈ।
ਇਸ ਮੌਕੇ ਕੌਂਸਲ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਰੰਗੀ, ਗੁਰਇਕਬਾਲ ਸਿੰਘ ਪੂਨੀਆ, ਸੁਰੇਸ਼ ਸ਼ਾਰਦਾ, ਮੇਜਰ ਪਰਾਗਪੁਰ, ਮਨਜੀਤ ਸਿੰਘ ਮਲਕਪੁਰ, ਰਾਜਬੀਰ ਰਾਣਾ, ਪਵਨ ਧੀਮਾਨ, ਯੂਥ ਅਕਾਲੀ ਆਗੂ ਤਰਨਬੀਰ ਸਿੰਘ ਪੂਨੀਆ ਆਦਿ ਹਾਜ਼ਰ ਸਨ।

Advertisement

Advertisement
Advertisement