For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਰੋਡਵੇਜ਼ ਬੱਸ ਦੇ ਡਰਾਈਵਰ ਤੇ ਕੰਡਕਟਰ ਨਾਲ ਕੁੱਟਮਾਰ

09:03 AM May 26, 2024 IST
ਹਰਿਆਣਾ ਰੋਡਵੇਜ਼ ਬੱਸ ਦੇ ਡਰਾਈਵਰ ਤੇ ਕੰਡਕਟਰ ਨਾਲ ਕੁੱਟਮਾਰ
Advertisement

ਪੱਤਰ ਪ੍ਰੇਰਕ
ਰਤੀਆ, 25 ਮਈ
ਚੰਡੀਗੜ੍ਹ ਤੋਂ ਵਾਇਆ ਰਤੀਆ ਫਤਿਆਬਾਦ ਆ ਰਹੀ ਹਰਿਆਣਾ ਰੋਡਵੇਜ਼ ਬੱਸ ਦੇ ਡਰਾਈਵਰ ਤੇ ਕੰਡਕਟਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਛੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਡਰਾਈਵਰ ਸੁਨੀਲ ਕੁਮਾਰ ਵਾਸੀ ਪਿੰਡ ਝਲਨੀਆ ਅਤੇ ਕੰਡਕਟਰ ਅਮਿਤ ਸ਼ਰਮਾ ਵਾਸੀ ਭੱਠਾ ਕਲੋਨੀ ਨਾਲ ਪੰਜਾਬ ਹੱਦ ’ਤੇ ਗੱਡੀ ਅਤੇ ਮੋਟਰਸਾਇਕਲ ਸਵਾਰ 6 ਨੌਜਵਾਨਾਂ ਨੇ ਕੁੱਟਮਾਰ ਕੀਤੀ ਤੇ ਉਨ੍ਹਾਂ ਦੀ ਵਰਦੀ ਤੱਕ ਫਾੜ ਦਿੱਤੀ। ਘਟਨਾ ਦੀ ਸੂਚਨਾ ਮਿਲਣ ’ਤੇ ਪੰਜਾਬ ਪੁਲੀਸ ਦੇ ਏਐੱਸਆਈ ਜਗਤਾਰ ਸਿੰਘ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਕੰਡਕਟਰ ਅਮਿਤ ਸ਼ਰਮਾ ਦੀ ਸ਼ਿਕਾਇਤ ’ਤੇ ਉਕਤ ਨੌਜਵਾਨਾਂ ਖ਼ਿਲਾਫ਼ ਰਸਤਾ ਰੋਕ ਕੇ ਕੁੱਟਮਾਰ ਕਰਨ, ਸਰਕਾਰੀ ਡਿਊਟੀ ਵਿਚ ਵਿਘਣ ਪਾਉਣ ਤੇ ਜਾਨੋਂ ਮਾਰਨ ਦੀ ਧਮਕੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅਜੇ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਹਰਿਆਣਾ ਰੋਡਵੇਜ਼ ਦੀਆਂ ਯੂਨੀਅਨਾਂ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਕੰਡਕਟਰ ਅਮਿਤ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਵਾਇਆ ਰਤੀਆ-ਫਤਿਆਬਾਦ ਆ ਰਹੇ ਸਨ। ਸ਼ਾਮ ਨੂੰ ਜਿਵੇਂ ਹੀ ਉਹ ਮੂਨਕ ਕੋਲ ਪਹੁੰਚੇ ਤਾਂ ਪਿੰਡ ਖਾਨੇਵਾਲ ਕੋਲ ਮੋਟਰਸਾਈਕਲ ਸਵਾਰ ਨੌਜਵਾਨ ਨੇ ਬੱਸ ਅੱਗੇ ਮੋਟਰਸਾਈਕਲ ਖੜ੍ਹਾ ਦਿੱਤਾ। ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਆਪਣੇ ਸਾਥੀ ਬੁਲਾ ਲਏ ਤੇ ਉਨ੍ਹਾਂ ਨੇ ਡਰਾਈਵਰ ਸੁਨੀਲ ਕੁਮਾਰ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਉਨ੍ਹਾਂ ਦੋਵਾਂ ਦੀ ਵਰਦੀ ਫਾੜ ਦਿੱਤੀ।

Advertisement

Advertisement
Author Image

sukhwinder singh

View all posts

Advertisement
Advertisement
×