ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਦੌਰਾਨ ਲੋਕ ਸੰਪਰਕ ਵਿਭਾਗ ਦੇ ਡਰਾਈਵਰ ਦੀ ਮੌਤ

08:35 AM Jul 08, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਜੁਲਾਈ
ਸਾਹਨੇਵਾਲ ਕੋਲ ਤੇਜ਼ ਰਫ਼ਤਾਰ ਟਾਟਾ 407 ਟਰੱਕ ਨੇ ਸੜਕ ਕਿਨਾਰੇ ਲੋਕ ਸੰਪਰਕ ਵਿਭਾਗ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦਾ ਬੰਪਰ ਠੀਕ ਕਰ ਰਿਹਾ ਡਰਾਈਵਰ ਪ੍ਰਭਜੋਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਦੋਂ ਤੱਕ ਕਿਸੇ ਨੂੰ ਕੁਝ ਸਮਝ ਆਉਂਦਾ ਕਿ ਹੋਇਆ ਕੀ ਹੈ, ਮੁਲਜ਼ਮ ਫ਼ਰਾਰ ਹੋ ਚੁੱਕਿਆ ਸੀ।
ਪ੍ਰਭਜੋਤ ਸਿੰਘ ਦੇ ਨਾਲ ਗੱਡੀ ’ਚ ਸਵਾਰ ਵਿਭਾਗ ਦੂਜੇ ਮੁਲਾਜ਼ਮ ਨੇ ਪ੍ਰਭਜੋਤ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਭਜੋਤ ਸਿੰਘ ਦੇ ਨਾਲ ਹੋਏ ਹਾਦਸੇ ਦੀ ਸੂਚਨਾ ਮਿਲਦੇ ਹੀ ਲੋਕ ਸੰਪਰਕ ਅਧਿਕਾਰੀ ਪੁਨੀਤਪਾਲ ਸਿੰਘ ਗਿੱਲ ਤੁਰੰਤ ਸਾਥੀਆਂ ਨਾਲ ਹਸਪਤਾਲ ਪੁੱਜੇ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਦੇ ਉਚ ਅਧਿਕਾਰੀ ਅਤੇ ਥਾਣਾ ਸਾਹਨੇਵਾਲ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਕਰਵਾ ਵਾਰਸਾਂ ਹਵਾਲੇ ਕਰ ਦਿੱਤਾ ਹੈ। ਸ਼ਾਮ ਨੂੰ ਪਰਿਵਾਰ ਨੇ ਪ੍ਰਭਜੋਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ’ਚ ਤਾਇਨਾਤ ਡਰਾਈਵਰ ਪ੍ਰਭਜੋਤ ਸਿੰਘ ਦੀ ਸੜਕ ਹਾਦਸੇ ’ਚ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਖੰਨਾ ਦਾ ਮੂਲ ਵਾਸੀ ਡਰਾਈਵਰ ਪ੍ਰਭਜੋਤ ਸਿੰਘ ਲੁਧਿਆਣਾ ਜ਼ਿਲ੍ਹਾ ਲੋਕ ਸੰਪਰਕ ਵਿਭਾਗ ’ਚ ਬਤੌਰ ਡਰਾਈਵਰ ਤਾਇਨਾਤ ਸੀ। ਰੋਜ਼ਾਨਾ ਉਹ ਖੰਨਾ ਤੋਂ ਆਉਂਦਾ ਸੀ। ਇਸ ਦੌਰਾਨ ਉਨ੍ਹਾਂ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਕੱਠੇ ਹੋ ਕੇ ਇੱਕ ਕਾਰ ’ਚ ਸਵਾਰ ਹੋ ਕੇ ਆਉਂਦੇ ਸਨ। ਸ਼ੁੱਕਰਵਾਰ ਦੀ ਸਵੇਰੇ ਉਹ ਡਿਊਟੀ ਲਈ ਘਰ ਤੋਂ ਨਿਕਲਿਆ ਸੀ। ਜਦੋਂ ਸਾਹਨੇਵਾਲ ਕੋਲ ਪੁੱਜੇ ਤਾਂ ਗੱਡੀ ਦਾ ਬੰਪਰ ਖਰਾਬ ਹੋ ਗਿਆ। ਪ੍ਰਭਜੋਤ ਨੇ ਗੱਡੀ ਇੱਕ ਪਾਸੇ ਲਾਈ ਤੇ ਖੁਦ ਬੰਪਰ ਠੀਕ ਕਰਨ ਲੱਗਿਆ।
ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਟਰੱਕ ਨੇ ਗੱਡੀ ਨੂੰ ਟੱਕਰ ਮਾਰ ਦਿੱਤੀ ਤੇ ਗੱਡੀ ਦੀ ਟੱਕਰ ਨਾਲ ਪ੍ਰਭਜੋਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸਨੂੰ ਨਾਲ ਦੇ ਸਾਥੀਆਂ ਨੇ ਹਸਪਤਾਲ ਪਹੁੰਚਾਇਆ, ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਭਜੋਤ ਦੀ ਮੌਤ ਤੋਂ ਬਾਅਦ ਪੂਰੇ ਵਿਭਾਗ ’ਚ ਸੋਗ ਦੀ ਲਹਿਰ ਦੌੜ ਪਈ। ਹਰ ਕੋਈ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜ ਰਿਹਾ ਸੀ। ਇਸ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੇ ਕਿਹਾ ਕਿ ਪ੍ਰਭਜੋਤ ਸਿੰਘ ਵਿਭਾਗ ਨੂੰ ਸਮਰਪਿਤ ਮੁਲਾਜ਼ਮ ਸੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ।

Advertisement

Advertisement
Tags :
ਸੰਪਰਕਹਾਦਸੇਡਰਾਈਵਰਦੌਰਾਨਵਿਭਾਗ
Advertisement