ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੋਡ ਰੋਲਰ ਦੇ ਚਾਲਕ ਨੇ ਮਜ਼ਦੂਰ ਨੂੰ ਕੁਚਲਿਆ

11:31 AM Oct 20, 2023 IST

ਪੱਤਰ ਪ੍ਰੇਰਕ
ਜਲੰਧਰ, 19 ਅਕਤੂਬਰ
ਮਕਸੂਦਾ ’ਚ ਪੈਂਦੇ ਪਿੰਡ ਗਾਜ਼ੀਪੁਰ ਨੇੜੇ ਰੋਡ ਰੋਲਰ ਨੇੇ ਰੋਟੀ ਖਾ ਰਹੇ ਮਜ਼ਦੂਰ ਨੂੰ ਕੁਚਲ ਦਿੱਤਾ। ਇਸ ਹਾਦਸੇ ’ਚ 72 ਸਾਲਾ ਤਰਸੇਮ ਲਾਲ ਵਾਸੀ ਪਿੰਡ ਗਾਜ਼ੀਪੁਰ ਮਕਸੂਦਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਤ ਤੋਂ ਬਾਅਦ ਰੋਡ ਰੋਲਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਮਕਸੂਦਾ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਹਾਲ ਪੁਲੀਸ ਨੇ ਇਸ ਮਾਮਲੇ ’ਚ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਭਤੀਜੇ ਵਿੱਕੀ ਨੇ ਦੱਸਿਆ ਕਿ ਤਰਸੇਮ ਲਾਲ ਉਸ ਦੇ ਪਿੰਡ ਨੇੜੇ ਬਣ ਰਹੇ ਜੰਮੂ-ਕਟੜਾ ਹਾਈਵੇਅ ’ਤੇ ਕੰਮ ਕਰਦਾ ਸੀ। ਹਰ ਰੋਜ਼ ਦੀ ਤਰ੍ਹਾਂ ਉਹ ਆਪਣੇ ਨਾਲ ਰੋਟੀ ਲੈ ਕੇ ਕੰਮ ’ਤੇ ਚਲਾ ਗਿਆ। ਦੁਪਹਿਰ ਵੇਲੇ ਜਦੋਂ ਉਹ ਰੋਟੀ ਖਾ ਰਿਹਾ ਸੀ ਤਾਂ ਇੱਕ ਬੇਕਾਬੂ ਰੋਡ ਰੋਲਰ ਚਾਲਕ ਨੇ ਆਪਣਾ ਰੋਡ ਰੋਲਰ ਉਸ ਦੇ ਉੱਪਰ ਚੜ੍ਹਾ ਦਿੱਤਾ। ਇਸ ’ਚ ਤਰਸੇਮ ਲਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਤਰਸੇਮ ਲਾਲ ਦੀ ਮੌਤ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਤਰ ਹੋ ਗਏ। ਘਟਨਾ ਤੋਂ ਬਾਅਦ ਰੋਡ ਰੋਲਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਮਾਮਲੇ ਦੀ ਸੂਚਨਾ ਪੁਲੀਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲੀਸ ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਫ਼ਰਾਰ ਮੁਲਜ਼ਮ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement