ਡੀਟੀਐੱਫ ਦਾ ਵਫ਼ਦ ਖਜ਼ਾਨਾ ਅਫ਼ਸਰ ਨੂੰ ਮਿਲਿਆ
09:03 AM Jun 08, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਜੂਨ
ਮੁਲਾਜ਼ਮਾਂ ਨੂੰ ਸੇਵਾਮੁਕਤ ਹੋਣ ਤੋਂ ਬਾਅਦ ਮਿਲਣ ਵਾਲੇ ਲਾਭ ਦੇ ਸਬੰਧ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਵਫ਼ਦ ਜ਼ਿਲ੍ਹਾ ਖਜ਼ਾਨਾ ਅਫ਼ਸਰ ਨੂੰ ਮਿਲਿਆ। ਮੁਲਾਕਾਤ ਮਗਰੋਂ ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਦੱਸਿਆ ਕਿ 20 ਅਪਰੈਲ ਤੋਂ ਬਾਅਦ ਸੇਵਾਮੁਕਤ ਲਾਭ ਦੀ ਅਦਾਇਗੀ ’ਤੇ ਪੰਜਾਬ ਸਰਕਾਰ ਵੱਲੋਂ ਜ਼ੁਬਾਨੀ ਰੋਕ ਲਗਾਈ ਹੋਈ ਹੈ। ਫਿਲਹਾਲ ਮੁਲਾਜ਼ਮਾਂ ਨੂੰ ਸਿਰਫ ਤਨਖਾਹ ਅਤੇ ਪੈਨਸ਼ਨ ਦੀ ਅਦਾਇਗੀ ਹੀ ਕੀਤੀ ਜਾ ਰਹੀ ਹੈ। ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਵੀਡੈਂਟ ਫੰਡ ਦੇ ਵਿਆਜ ਦੀਆਂ ਇਸ ਤਿਮਾਹੀ ਦੀਆਂ ਦਰਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਮੁਲਾਜ਼ਮਾਂ ਨੂੰ ਸੇਵਾਮੁਕਤੀ ਲਾਭਾਂ ਦੀਆਂ ਅਦਾਇਗੀਆਂ ਕੀਤੀਆਂ ਜਾਣ।
Advertisement
Advertisement
Advertisement