ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਸ਼ਾਂਤੀਪੂਰਵਕ ਕਰਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ

08:58 AM Sep 05, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਸੀ ਸੁਸ਼ੀਲ ਸਾਰਵਾਨ। -ਫੋਟੋ: ਸਤਨਾਮ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 4 ਸਤੰਬਰ
ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਸੁਸ਼ੀਲ ਸਾਰਵਾਨ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਾਉਣ ਲਈ ਸੁਰੱਖਿਆ ਵਿਵਸਥਾ ’ਤੇ ਵਿਸ਼ੇਸ਼ ਫੋਕਸ ਰਹੇਗਾ। ਚੋਣਾਂ ਨੂੰ ਸਾਂਤੀਪੂਰਵਕ ਸਿਰੇ ਚੜ੍ਹਾਉਣ ਲਈ ਜ਼ਿਲ੍ਹੇ ਵਿਚ 67 ਸੈਕਟਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ 24 ਜ਼ੋਨਲ ਮੈਜਿਸਟਰੇਟ, 24 ਫਲਾਇੰਗ ਸਕੁਐਡ ਟੀਮ, 24 ਸਟੇਟਿਕ ਸਰਵਲਾਂਸ ਟੀਮਾਂ ਤੇ ਚਾਰ ਵੀਡੀਓ ਟੀਮਾਂ ਨਿਯੁਕਤ ਕੀਤੀਆਂ ਹਨ। ਜ਼ਿਲ੍ਹੇ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ 810 ਬੂਥਾਂ ’ਤੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਸੁਸ਼ੀਲ ਸਾਰਵਾਨ ਚੋਣਾਂ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 8 ਨੂੰ ਗਿਣਤੀ ਹੋਵੇਗੀ। ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ਲਈ ਵੋਟਰਾਂ ਦੀ ਗਿਣਤੀ ਦੇ ਆਧਾਰ ਤੇ 810 ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚ 609 ਪੇਂਡੂ ਤੇ 201 ਸ਼ਹਿਰੀ ਖੇਤਰਾਂ ਵਿੱਚ ਹਨ। 5 ਸਤੰਬਰ ਤੋਂ ਨਾਮਜ਼ਦਗੀ ਪੱਤਰ ਭਰੇ ਜਾਣਗੇ ਤੇ 12 ਨੂੰ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਤਰੀਕ ਹੈ। 13 ਸਤੰਬਰ ਨੂੰ ਕਾਗਜ਼ਾਂ ਦੀ ਜਾਂਚ ਹੋਵੇਗੀ ਤੇ 16 ਸਤੰਬਰ ਤਕ ਉਮੀਦਵਾਰ ਆਪਣਾ ਨਾਂ ਵਾਪਸ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਲਾਡਵਾ ਵਿਧਾਨ ਸਭਾ ਵਿਚ 1 ਲੱਖ 95 ਹਜ਼ਾਰ 916 ਵੋਟਰ ਹਨ। ਸ਼ਾਹਬਾਦ ਵਿਧਾਨ ਸਭਾ ਵਿੱਚ 1 ਲੱਖ 71 ਹਜ਼ਾਰ 70 ਵੋਟਰ ਹਨ। ਥਾਨੇਸਰ ਵਿਧਾਨ ਸਭਾ ਵਿੱਚ 2 ਲੱਖ 16 ਹਜ਼ਾਰ ਵੋਟਰ ਹਨ। ਪਿਹੋਵਾ ਵਿਧਾਨ ਸਭਾ ਵਿਚ 1 ਲੱਖ 86 ਹਜ਼ਾਰ 433 ਵੋਟਰ ਹਨ।

Advertisement

Advertisement