ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖਿਆ ਬੋਰਡ ਵੱਲੋਂ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਖੰਗੂੜਾ ਸਣੇ ਤਿੰਨ ਮੁਅੱਤਲ

06:08 AM Jul 06, 2024 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 5 ਜੁਲਾਈ
ਪੰਜਾਬ ਸਕੂਲ ਸਿੱਖਿਆ ਬੋਰਡ ਮੈਨੇਜਮੈਂਟ ਅਤੇ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਆਹਮੋ-ਸਾਹਮਣੇ ਆ ਗਏ ਹਨ। ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਬੋਰਡ ਮੈਨੇਜਮੈਂਟ ’ਤੇ ਘਪਲੇ ਦਾ ਦੋਸ਼ ਲਾ ਰਹੇ ਹਨ। ਦੂਜੇ ਪਾਸੇ ਬੋਰਡ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਨੇ ਦੋ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਵਿੱਚ ਵੱਡੇ ਪੱਧਰ ’ਤੇ ਖ਼ਾਮੀਆਂ ਸਾਹਮਣੇ ਆਉਣ ’ਤੇ ਬੋਰਡ ਦੇ ਸੀਨੀਅਰ ਸਹਾਇਕ ਤੇ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਸਮੇਤ ਦੋ ਹੈਲਪਰਾਂ ਰਣਜੀਤ ਸਿੰਘ ਤੇ ਰਾਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਫਾਰਮੇਸੀ ਕੌਂਸਲ ਨੇ ਬੋਰਡ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਵੱਲੋਂ ਪਿਛਲੇ ਸਾਲ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਿਕੇਸ਼ਨ ਲਈ ਬੋਰਡ ਨੂੰ ਭੇਜੇ ਗਏ ਸਨ। ਬੋਰਡ ਵੱਲੋਂ ਸਬੰਧਤ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ’ਤੇ ਦੋ ਰਿਪੋਰਟਾਂ ਭੇਜੀਆਂ ਗਈਆਂ। ਪਹਿਲੀ ਵਾਰ ਸਰਟੀਫਿਕੇਟਾਂ ਨੂੰ ਸਹੀ ਦੱਸਿਆ ਗਿਆ ਅਤੇ ਦੂਜੀ ਰਿਪੋਰਟ ਵਿੱਚ ਜਾਅਲੀ ਹੋਣ ਬਾਰੇ ਕਿਹਾ ਗਿਆ। ਬੋਰਡ ਮੈਨੇਜਮੈਂਟ ਨੇ ਇਸ ਸਬੰਧੀ ਸੰਯੁਕਤ ਸਕੱਤਰ ਤੋਂ ਪੜਤਾਲ ਕਰਵਾਈ। ਜਾਂਚ ਰਿਪੋਰਟ ਅਨੁਸਾਰ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਵਿੱਚ ਖ਼ਾਮੀਆਂ ਪਾਈਆਂ ਗਈਆਂ। ਜਾਂਚ ਮਗਰੋਂ ਸੀਨੀਅਰ ਸਹਾਇਕ ਪਰਵਿੰਦਰ ਸਿੰਘ, ਦੋ ਹੈਲਪਰਾਂ ਰਣਜੀਤ ਸਿੰਘ ਅਤੇ ਰਾਜਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਖੰਗੂੜਾ ਨੇ ਦੋਸ਼ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਸੱਚ ਬੋਲਣ ਦੀ ਸਜ਼ਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।

Advertisement

Advertisement
Advertisement