ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਐੱਨਡੀਯੂ ਦੇ ਸਿੱਖਿਆ ਵਿਭਾਗ ਨੇ ਕ੍ਰਿਕਟ ਮੈਚ ਕਰਵਾਇਆ

10:13 AM Nov 07, 2024 IST

ਪੱਤਰ ਪ੍ਰੇਰਕ
ਅੰਮ੍ਰਿਤਸਰ, 6 ਨਵੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਵਿਭਾਗ ਦੇ ਵਿਦਿਆਰਥੀਆਂ ਦਾ ਪਹਿਲਾ ਸਾਲਾਨਾ ਕ੍ਰਿਕਟ ਮੈਚ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਭਾਗ ਦੇ ਵਿਦਆਰਥੀਆਂ ’ਚ ਤੰਦਰੁਸਤੀ ਦੀ ਭਾਵਨਾ ਪੈਦਾ ਕਰਨਾ ਹੈ। ਮੈਚ ’ਚ ਲੜਕੀਆਂ ਅਤੇ ਲੜਕਿਆਂ ਨੇ ਮਿਲ ਕੇ ਭਾਗ ਲਿਆ। ਟੌਸ ਵੇਲੇ ਸਿੱਖਿਆ ਵਿਭਾਗ ਦੇ ਮੁਖੀ ਡਾ. ਅਮਿਤ ਕੌਟਸ ਹਾਜ਼ਰ ਸਨ। ਉਨ੍ਹਾਂ ਇਕ ਗੇਂਦ ਖੇਡ ਕੇ ਮੈਚ ਦੀ ਸ਼ੁਰੂਆਤ ਕੀਤੀ। ਫੈਕਲਟੀ ਆਫ਼ ਐਜੂਕੇਸ਼ਨ ਦੇ ਡੀਨ ਪ੍ਰੋਫੈਸਰ (ਡਾ.) ਦੀਪਾ ਸਿਕੰਦ ਕੌਟਸ ਨੇ ਬੀਐੱਸਸੀ ਦੇ ਵਿਦਿਆਰਥੀ ਰਾਹੁਲ ਸਿੰਘ ਨੂੰ ‘ਮੈਨ ਆਫ਼ ਦਿ ਮੈਚ’ ਦਾ ਖ਼ਿਤਾਬ ਦਿੱਤਾ। ਜੇਤੂ ਟੀਮ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement