For the best experience, open
https://m.punjabitribuneonline.com
on your mobile browser.
Advertisement

ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲ੍ਹਿਆ

08:39 AM Jul 26, 2024 IST
ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲ੍ਹਿਆ
Advertisement

ਚੰਡੀਗੜ੍ਹ (ਟਨਸ):

Advertisement

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕਾਂ ਦੀਆਂ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਹੈ। ਇਹ ਪੋਰਟਲ 5 ਅਗਸਤ 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ-ਸਮੇਂ ’ਤੇ ਕੀਤੀਆਂ ਸੋੋਧਾਂ ਅਨੁਸਾਰ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ ਸਾਲ 2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ।

Advertisement
Author Image

joginder kumar

View all posts

Advertisement
Advertisement
×