ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ’ਚ ਦਾਖ਼ਲਾ ਮੁਹਿੰਮ ਸ਼ੁਰੂ

07:29 AM Feb 10, 2024 IST
ਆਨੰਦਪੁਰ ਸਾਹਿਬ ਵਿਚ ਦਾਖਲਾ ਮੁਹਿੰਮ ਦਾ ਆਗਾਜ਼ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ।

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 9 ਫਰਵਰੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਥਾਨਕ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਆਈ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਇਸ ਮੌਕੇ ਟੋਲ ਫਰੀ ਨੰ. 1800-180-2139 ਜਾਰੀ ਕੀਤਾ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀਆਂ ਮਜ਼ਬੂਤ ਪੁਲਾਘਾਂ ਬਾਰੇ ਜਾਣਕਾਰੀ ਦੇਣ ਵਾਲੀ ਵੈਬਸਾਈਟ www.epunjabschool.gov.in ਵੀ ਲਾਂਚ ਕੀਤੀ।
ਉਨ੍ਹਾਂ ਪੰਜਾਬ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਸੁਧਾਰ ਹੋਇਆ ਹੈ। ਅੱਜ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ, ਤੇ ਕਲਾਸਰੂਮ ਬਣਾਏ ਜਾ ਰਹੇ ਹਨ, ਪਖਾਨੇ, ਵਾਈ-ਫਾਈ, ਲੈਬ ਵਰਗੀਆਂ ਸਹੂਲਤਾਂ ਉਪਲੱਬਧ ਹੋ ਰਹੀਆਂ ਹਨ। ਸਿੱਖਿਆ ਮੰਤਰੀ ਨੇ ਤਿੰਨ ਵਿਦਿਆਰਥੀਆਂ ਦਾ ਦਾਖ਼ਲਾ ਕਰਕੇ ਇਸ ਦਾਖ਼ਲਾ ਮੁਹਿੰਮ ਦੀ ਸੁਰੂਆਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਢਾਚੇ ਵਿੱਚ ਹੋਏ ਸੁਧਾਰ ਨੂੰ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ। ਇਸ ਮੌਕੇ ਸ੍ਰੀ ਬੈਂਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਦੁਪਹਿਰ ਦਾ ਭੋਜਨ ਵੀ ਕੀਤਾ ਅਤੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ।

Advertisement

Advertisement