ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

07:48 AM Aug 02, 2024 IST
ਚੌਕੀਮਾਨ ਟੌਲ ਪਲਾਜ਼ਾ ’ਤੇ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਕਿਸਾਨ-ਮਜ਼ਦੂਰ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 1 ਅਗਸਤ
ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਫੋਰਮ ਦੇ ਸੱਦੇ ’ਤੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਸਥਿਤ ਚੌਂਕੀਮਾਨ ਟੌਲ ’ਤੇ ਅੱਜ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਅਰਥੀ ਫੂਕ ਮੁਜ਼ਾਹਰੇ ਮੌਕੇ ਆਖਿਆ ਕਿ ਕਿਸਾਨੀ ਮੰਗਾਂ ਨਾ ਮੰਨੇ ਜਾਣ ਅਤੇ ਕਿਸਾਨਾਂ-ਮਜ਼ਦੂਰਾਂ ਉੱਪਰ ਜੁਲਮ ਢਾਹੁਣ ਵਾਲੇ ਪੁਲੀਸ ਅਧਿਕਾਰੀਆਂ ਦਾ ਸਨਮਾਨ ਕਰਨ ਦੇ ਰੋਸ ’ਚ ਪੁਤਲੇ ਫੂਕੇ ਗਏ। ਬੁਲਾਰਿਆਂ ਨੇ ਕਿਹਾ ਕਿ ਸਾਢੇ ਪੰਜ ਮਹੀਨੇ ਤੋਂ ਪੰਜਾਬ-ਹਰਿਆਣਾ ਦੀ ਹੱਦ ’ਤੇ ਸੜਕੀ ਨਾਕਾਬੰਦੀ ਕਰਨ, 9-12-2021 ਨੂੰ ਮੰਨੀਆਂ ਹੋਈਆਂ ਮੰਗਾਂ ਨੂੰ ਤੇ ਮੌਜੂਦਾ ਦਮਨ ਚੱਕਰ ਵਿੱਚੋਂ ਉਭਰੀਆਂ ਨਵੀਆਂ ਮੰਗਾਂ ਨੂੰ ਦੋ ਧਿਰੀ ਵਾਰਤਾਲਾਪ ਰਾਹੀਂ ਲਿਖਤੀ ਰੂਪ ’ਚ ਪ੍ਰਵਾਨ ਨਾ ਕਰਨ ਅਤੇ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਦੇ ਕਾਤਲ ਤੇ ਜ਼ੁਲਮ ਢਾਹੁਣ ਵਾਲੇ ਪੁਲੀਸ ਅਫ਼ਸਰਾਂ ਦਾ 15 ਅਗਸਤ ਨੂੰ ਸਨਮਾਨ ਕਰਨ ਦੇ ਕੇਂਦਰੀ ਹਕੂਮਤ ਦੇ ਫ਼ੈਸਲੇ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਭਰਵੀਂ ਰੈਲੀ ਕੀਤੀ ਗਈ ਜਿਸ ਨੂੰ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਸਹਾਇਕ ਸਕੱਤਰ ਰਣਜੀਤ ਸਿੰਘ ਗੁੜੇ, ਡਾ. ਗੁਰਮੇਲ ਸਿੰਘ ਗੁੜੇ, ਡਾ. ਗੁਰਮੇਲ ਸਿੰਘ ਕੁਲਾਰ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਗੁਰਦੇਵ ਸਿੰਘ ਮੁੱਲਾਂਪੁਰ, ਜਰਨੈਲ ਸਿੰਘ ਮੁੱਲਾਂਪੁਰ ਨੇ ਸੰਬੋਧਨ ਕੀਤਾ। ਉਨ੍ਹਾਂ ਸਾਂਝੇ ਫੋਰਮ ਦੇ 12 ਨੁਕਾਤੀ ਮੰਗ ਪੱਤਰ ਬਾਰੇ, ਸ਼ੰਭੂ ਬਾਰਡਰ ਸਣੇ ਚਾਰ ਬਾਰਡਰਾਂ ਦੇ ਜਬਰ ਜ਼ੁਲਮ ਵਿਰੋਧੀ ਹੱਕੀ ਘੋਲ ’ਚੋਂ ਉਪਜੀਆਂ ਸ਼ਹੀਦ ਸ਼ੁਭਕਰਨ ਸਿੰਘ ਸਣੇ 26 ਸ਼ਹੀਦਾਂ ਅਤੇ 433 ਫੱਟੜਾਂ ਨਾਲ ਸਬੰਧਤ ਕਾਤਲ ਤੇ ਜ਼ਾਲਮ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਫੌਰੀ ਗ੍ਰਿਫ਼ਤਾਰੀ ਬਾਰੇ ਅਤੇ ਪੀੜਤ ਪਰਿਵਾਰਾਂ ਲਈ ਬਣਦੇ ਮੁਆਵਜ਼ੇ ਦੀ ਆਦਾਇਗੀ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।
ਇਸ ਮੌਕੇ ਅਮਰੀਕ ਸਿੰਘ ਤਲਵੰਡੀ, ਗੁਰਸੇਵਕ ਸਿੰਘ ਸੋਨੀ ਸਵੱਦੀ, ਗੁਰਮੇਲ ਸਿੰਘ ਢੱਟ, ਗੁਰਚਰਨ ਸਿੰਘ ਢੱਟ, ਜਸਵੰਤ ਸਿੰਘ ਮਾਨ, ਵਿਕਰਮਜੀਤ ਸਿੰਘ ਗੁੜੇ, ਅਵਤਾਰ ਸਿੰਘ ਤਾਰ, ਸਰਵਿੰਦਰ ਸਿੰਘ ਸੁਧਾਰ, ਗੁਰਦੀਪ ਸਿੰਘ ਸਵੱਦੀ, ਮਲਕੀਤ ਸਿੰਘ ਤਲਵੰਡੀ, ਬਲਤੇਜ ਸਿੰਘ ਸਿੱਧਵਾਂ, ਗੁਰਚਰਨ ਸਿੰਘ ਲਾਡੀ, ਗੁਰਦੀਪ ਸਿੰਘ ਮੰਡਿਆਣੀ ਆਦਿ ਹਾਜ਼ਰ ਹੋਏ।

Advertisement

ਕਿਸਾਨਾਂ-ਮਜ਼ਦੂਰਾਂ ’ਤੇ ਜੁਲਮ ਢਾਹੁਣ ਵਾਲੇ ਪੁਲੀਸ ਅਫ਼ਸਰਾਂ ਦੇ ਸਨਮਾਨ ਦਾ ਵਿਰੋਧ

ਸਮਰਾਲਾ (ਡੀਪੀਐੱਸ ਬੱਤਰਾ): ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਸੰਤੋਖ ਸਿੰਘ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਨੇ ਸਮਰਾਲਾ ਦੇ ਮੁੱਖ ਚੌਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਤੋਖ ਸਿੰਘ ਨੇ ਕਿਹਾ ਕਿ 13 ਫਰਵਰੀ ਨੂੰ ਦਿੱਲੀ ਜਾ ਰਹੀਆਂ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ’ਤੇ ਤਸ਼ੱਦਦ ਕਰਨ ਵਾਲੇ ਡੀਐੱਸਪੀ ਅਤੇ ਐੱਸਪੀ ਦਾ ਕੇਂਦਰ ਸਰਕਾਰ ਵੱਲੋਂ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਕਿਸਾਨ ਵਿਰੋਧੀ ਹੈ। ਧਰਨੇ ਵਿੱਚ ਨਿਰਮਲ ਸਿੰਘ, ਹਰਪ੍ਰੀਤ ਸਿੰਘ ਬਾਲਿਓਂ, ਜੰਗ ਬਹਾਦਰ ਸਿੰਘ, ਜਸਵੀਰ ਸਿੰਘ, ਨੀਰਜ ਸਿਹਾਲਾ, ਮੋਹਣ ਸਿੰਘ, ਗੁਰਚਰਨ ਸਿੰਘ ਸਿਹਾਲਾ, ਬਚਨ ਸਿੰਘ, ਅਮਰੀਕ ਸਿੰਘ, ਹਰਦੇਵ ਸਿੰਘ ਮੁਸ਼ਕਾਬਾਦ, ਮੇਵਾ ਸਿੰਘ, ਦਲਜੀਤ ਸਿੰਘ, ਜਸਪਾਲ ਸਿੰਘ ਮਾਛੀਵਾੜਾ, ਮੋਹਣ ਸਿੰਘ, ਜਸਵਿੰਦਰ ਸਿੰਘ, ਅਮਰ ਸਿੰਘ ਟੋਡਰਪੁਰ, ਬਿੱਕਰ ਸਿੰਘ, ਨੂਪਾ, ਦਲਜੀਤ ਸਿੰਘ, ਗੁਰਮੇਲ ਸਿੰਘ ਹਰਿਓਂ ਖੁਰਦ, ਗੁਰਵਿੰਦਰ ਸਿੰਘ, ਅਮਰੀਕ ਸਿੰਘ ਭਰਥਲਾ ਆਦਿ ਹਾਜ਼ਰ ਸਨ।

Advertisement
Advertisement