ਬੁਨਿਆਦੀ ਸਹੂਲਤਾਂ ਨਾ ਮਿਲਣ ’ਤੇ ਡੀਸੀ ਦਾ ਪੁਤਲਾ ਫੂਕਿਆ
06:20 AM Feb 08, 2024 IST
ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 7 ਫਰਵਰੀ
ਸਰਹੱਦੀ ਖੇਤਰ ਦੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਸਰਹੱਦੀ ਪਿੰਡ ਗੁਲਾਬਾ ਭੈਣੀ ਵਿੱਚ ਅੱਜ ਪੰਜਵੀਂ ਵਾਰ ਡੀਸੀ ਫਾਜ਼ਿਲਕਾ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਸ਼ੁਬੇਗ ਝੰਗੜ ਭੈਣੀ ਅਤੇ ਸੀਨੀਅਰ ਆਗੂ ਗੁਰਦਿਆਲ ਸਿੰਘ ਨੇ ਕੀਤੀ। ਆਗੂਆਂ ਨੇ ਕਿਹਾ ਕਿ ਡੀਸੀ ਫਾਜ਼ਿਲਕਾ ਨੇ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਵਿੱਚ ਪ੍ਰਿੰਸੀਪਲ ਅਤੇ ਸੱਤ ਲੈਕਚਰਾਰ ਦੀਆਂ ਖਾਲੀ ਪਈਆਂ ਅਸਾਮੀਆਂ, ਬਾਰਡਰ ਪੱਟੀ ਤੇ ਹੜ੍ਹਾਂ ਕਾਰਨ ਪ੍ਰਭਾਵਿਤ ਸੜਕਾਂ ਦੀ ਮੁਰੰਮਤ ਤੇ ਸਰਕਾਰੀ ਬੱਸਾਂ ਦੀ ਸੇਵਾ ਸ਼ੁਰੂ ਕਰਨ ਵਾਸਤੇ ਕੋਈ ਯਤਨ ਨਹੀਂ ਕੀਤਾ। ਇਸ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਪੁਤਲੇ ਫੂਕੇ ਜਾ ਰਹੇ ਹਨ।
Advertisement
Advertisement