For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦਾ ਪੁਤਲਾ ਫੂਕਿਆ

07:43 AM Jun 29, 2024 IST
ਮੁੱਖ ਮੰਤਰੀ ਦਾ ਪੁਤਲਾ ਫੂਕਿਆ
Advertisement

ਪੱਤਰ ਪ੍ਰੇਰਕ
ਮਾਨਸਾ, 28 ਜੂਨ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸੰਗਰੂਰ ਜ਼ਿਲ੍ਹੇ ਅੰਦਰ ਦੋ ਦਲਿਤ ਨੌਜਵਾਨਾਂ ’ਤੇ ਤਸ਼ੱਦਦ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕਰਨ ਖ਼ਿਲਾਫ਼ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜੀ ਗਈ। ਜਥੇਬੰਦੀ ਵੱਲੋਂ ਐਲਾਨ ਕੀਤਾ ਕਿ ਜੇ ਦਲਿਤ ਨੌਜਵਾਨਾਂ ਨੂੰ ਇਨਸਾਫ਼ ਨਾ ਮਿਲਿਆ ਅਤੇ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸਰਕਾਰ ਨੂੰ ਲੋਕ ਸਭਾ ਦੀ ਤਰ੍ਹਾਂ ਜਲੰਧਰ ਜ਼ਿਮਨੀ ਚੋਣ ਵਿੱਚ ਵੀ ਖ਼ਮਿਆਜ਼ਾ ਭੁਗਤਣਾ ਪਵੇਗਾ।
ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਜੇ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸਰਕਾਰ ਖਿਲਾਫ਼ ਜਲੰਧਰ ’ਚ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਵੱਲੋਂ ਦਲਿਤ ਨੌਜਵਾਨਾਂ ਨੂੰ ਇਨਸਾਫ਼ ਲਈ ਅਤੇ ਸ਼ਰ੍ਹੇਆਮ ਘੁੰਮ ਰਹੇ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਪਹਿਲੀ ਜੁਲਾਈ ਨੂੰ ਸੰਗਰੂਰ ਧਰਨੇ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×