ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਸਰਕਾਰ ਦਾ ਪੁਤਲਾ ਫੂਕਿਆ

07:32 AM Sep 09, 2024 IST
ਭੁੱਚੋ ਮੰਡੀ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਦੇ ਹੋਏ ਕਾਂਗਰਸੀ ਆਗੂ।

ਪੱਤਰ ਪ੍ਰੇਰਕ
ਭੁੱਚੋ ਮੰਡੀ, 8 ਸਤੰਬਰ
ਕਾਂਗਰਸ ਪਰਟੀ ਨੇ ਪੰਜਾਬ ਸਰਕਾਰ ਦੁਆਰਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਅਤੇ ਬਿਜਲੀ ਸਬਸਿਡੀ ਖ਼ਤਮ ਕੀਤੇ ਜਾਣ ਵਿਰੁੱਧ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਘੰਟਾ ਘਰ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਇਸ ਲੋਕ ਵਿਰੋਧੀ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਸੀਨੀਅਰ ਕਾਂਗਰਸੀ ਆਗੂ ਤੇਜਾ ਸਿੰਘ ਦੰਦੀਵਾਲ, ਭੂਸ਼ਣ ਜਿੰਦਲ, ਮਹਿੰਦਰ ਭੋਲਾ ਅਤੇ ਸ਼ਹਿਰੀ ਪ੍ਰਧਾਨ ਮੁਕੇਸ਼ ਸ਼ਰਮਾ ਨੇ ਕਿਹਾ ਕਿ ਆਪ ਨੇ ਚੋਣਾਂ ਮੌਕੇ ਲੋਕਾਂ ਨੂੰ ਹਰ ਖੇਤਰ ਵਿੱਚ ਵੱਡੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਹੂਲਤਾਂ ਦੇਣ ਦੀ ਬਜਾਇ ਲੋਕਾਂ ਉੱਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚੋਂ ਹਾਲੇ ਤੱਕ ਨਸ਼ੇ ਖ਼ਤਮ ਨਹੀਂ ਹੋਏ। ਚੋਰ ਲੁਟੇਰਿਆਂ ਅਤੇ ਝਪਟਮਾਰਾਂ ਨੇ ਲੋਕਾਂ ਦਾ ਜੀਣਾ ਹਰਾਮ ਕੀਤਾ ਹੋਇਆ ਹੈ। ਪੰਜਾਬ ਵਿੱਚ ਲੋਕ ਬੁਰੀ ਤਰ੍ਹਾਂ ਅਸੁਰੱਖਿਆ ਹਨ। ਇਸ ਮੌਕੇ ਅਮਿਤ ਬੱਬੂ, ਜੀਵਨ ਬਾਂਸਲ, ਹੈਪੀ ਕੁਮਾਰ, ਸਿਕੰਦਰ ਸਿੰਘ, ਦੇਸਰਾਜ, ਮਨਜੀਤ ਸਿੰਘ ਲਹਿਰਾ, ਗੁਰਮੀਤ ਲਹਿਰਾ, ਗੁਰਸੇਵਕ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ, ਰਾਜੂ ਅਤੇ ਛੂਟਨ ਅਲੀ ਹਾਜ਼ਰ ਸਨ।

Advertisement

Advertisement