ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿੰਗਾਈ ਭੱਤਾ ਜਾਰੀ ਨਾ ਕਰਨ ’ਤੇ ਸਰਕਾਰ ਦਾ ਪੁਤਲਾ ਫੂਕਿਆ

07:56 AM Jul 02, 2024 IST
ਬੁਰਜ ਹਕੀਮਾਂ ਵਿੱਚ ਸੂਬਾ ਸਰਕਾਰ ਦਾ ਪੁਤਲਾ ਫੂਕਦੇ ਹੋਏ ਸੀਟੂ ਆਗੂ।

ਸੰਤੋਖ ਗਿੱਲ
ਰਾਏਕੋਟ, 1 ਜੁਲਾਈ
ਮਜ਼ਦੂਰਾਂ ਨੂੰ ਮਹਿੰਗਾਈ ਭੱਤਾ ਜਾਰੀ ਨਾ ਕਰਨ ਅਤੇ ਹੋਰ ਅਹਿਮ ਮੰਗਾਂ ਤੋਂ ਘੇਸਲ ਵੱਟ ਕੇ ਬੈਠੀ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਲਈ ਅੱਜ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂਆਂ ਨੇ ਪਿੰਡ ਬੁਰਜ ਹਕੀਮਾਂ ਵਿੱਚ ਸਰਕਾਰ ਦਾ ਪੁਤਲਾ ਫੂਕਿਆ।
ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਅਤੇ ਪੰਜਾਬ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਮਜ਼ਦੂਰ ਪੱਖੀ 44 ਕਾਨੂੰਨਾਂ ਦਾ ਭੋਗ ਪਾ ਕੇ 4 ਲੇਬਰ ਕੋਡ ਬਣਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਲੇਬਰ ਕੋਡ ਇੰਨ-ਬਿੰਨ ਲਾਗੂ ਕਰਕੇ ਆਪਣਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਸੀ। ਮਜ਼ਦੂਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਤੋਂ ਪੁਰਾਣੇ ਕਿਰਤ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ। ਮਜ਼ਦੂਰ ਆਗੂਆਂ ਨੇ ਕੇਂਦਰ ਵੱਲੋਂ ਅੱਜ ਤੋਂ ਲਾਗੂ ਕੀਤੇ ਜਾਣ ਵਾਲੇ ਵਿਵਾਦਿਤ ਫ਼ੌਜਦਾਰੀ ਕਾਨੂੰਨਾਂ ਦੀ ਵੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਨੂੰਨਾਂ ਨੂੰ ਅੰਗਰੇਜ਼ਾਂ ਦੇ ਕਾਨੂੰਨ ਤੋਂ ਵੀ ਖ਼ਤਰਨਾਕ ਦੱਸਿਆ। ਉਨ੍ਹਾਂ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਅਜਿਹੇ ਕਾਨੂੰਨ ਲਾਗੂ ਨਾ ਕਰਨ ਦੀ ਮੰਗ ਕੀਤੀ ਹੈ।
ਮਜ਼ਦੂਰ ਆਗੂਆਂ ਨੇ ਭਲਕੇ 2 ਜੁਲਾਈ ਨੂੰ ਲੇਬਰ ਕਮਿਸ਼ਨਰ ਦਫ਼ਤਰ ਮੋਹਾਲੀ ਦੇ ਸਾਹਮਣੇ ਧਰਨੇ ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ। ਇਸ ਮੌਕੇ ਗੁਰਦੀਪ ਸਿੰਘ, ਕਰਮ ਚੰਦ, ਰਾਜ ਜਸਵੰਤ ਤਲਵੰਡੀ ਅਤੇ ਜਸਬੀਰ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement