For the best experience, open
https://m.punjabitribuneonline.com
on your mobile browser.
Advertisement

ਝੂਠੇ ਤੇ ਨਫ਼ਰਤੀ ਪ੍ਰਚਾਰ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

06:25 AM Apr 28, 2024 IST
ਝੂਠੇ ਤੇ ਨਫ਼ਰਤੀ ਪ੍ਰਚਾਰ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਮਾਨਸਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਜਥੇਬੰਦੀਆਂ ਦੇ ਆਗੂ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 27 ਅਪਰੈਲ
ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਸਾਹਮਣੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੀ ਅਗਵਾਈ ਵਿੱਚ ਵੱਖ-ਵੱਖ ਮਜ਼ਦੂਰ-ਕਿਸਾਨ, ਸਮਾਜਿਕ ਤੇ ਕਾਰੋਬਾਰੀ ਸੰਗਠਨਾਂ ਵੱਲੋਂ ਝੂਠਾ ਤੇ ਨਫ਼ਰਤੀ ਪ੍ਰਚਾਰ ਕਰਨ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਜਥੇਬੰਦਕ ਆਗੂਆਂ ਵੱਲੋਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਮੋਦੀ ਸਮੇਤ ਮੁਸਲਿਮ ਭਾਈਚਾਰੇ ਖ਼ਿਲਾਫ਼ ਫਿਰਕੂ ਜ਼ਹਿਰ ਫੈਲਾ ਰਹੇ ਭਾਜਪਾ ਦੇ ਸਾਰੇ ਪ੍ਰਚਾਰਕਾਂ ਤੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਕਰਨ ’ਤੇ ਤੁਰੰਤ ਪਾਬੰਦੀ ਲਾਈ ਜਾਵੇ। ਸੀਪੀਆਈ (ਐਮਐਲ) ਲਿਬਰੇਸ਼ਨ ਦੇ ਸੂਬਾਈ ਆਗੂ ਸੁਖਦਰਸ਼ਨ ਨੱਤ ਨੇ ਭਾਜਪਾ ਤੇ ਉਸ ਦੇ ਭਾਈਵਾਲਾਂ ਨੂੰ ਹਰਾਉਣ ਤੇ ਇੰਡੀਆ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪ੍ਰਚਾਰ ਕਰਨ ਤੇ ਵੋਟਾਂ ਪਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਆਇਸਾ ਤੇ ਇਨਕਲਾਬੀ ਨੌਜਵਾਨ ਸਭਾ ਵੱਲੋਂ ਇਸੇ ਮੁੱਦੇ ’ਤੇ ਸਹਾਇਕ ਚੋਣ ਅਫਸਰ ਲੋਕ ਸਭਾ ਹਲਕਾ ਬਠਿੰਡਾ ਰਾਹੀਂ ਚੋਣ ਕਮਿਸ਼ਨ ਨੂੰ ਮੰਗ ਪੱਤਰ ਵੀ ਭੇਜਿਆ ਗਿਆ ਸੀ। ਇਸ ਮੌਕੇ ਰਾਜਵਿੰਦਰ ਸਿੰਘ ਰਾਣਾ, ਸੁਰਿੰਦਰ ਪਾਲ ਸ਼ਰਮਾ, ਗੁਰਸੇਵਕ ਮਾਨ, ਐਡਵੋਕੇਟ ਅਜਾਇਬ ਗੁਰੂ, ਬਲਵਿੰਦਰ ਘਰਾਂਗਣਾ, ਗੁਰਪ੍ਰਣਾਮ ਦਾਸ, ਮਹਿਬੂਬ ਖ਼ਾਨ ਤੇ ਜਰਨੈਲ ਸਿੰਘ ਵੀ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×