ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਟੀਯੂ ਵਰਕਸ਼ਾਪ ਅੱਗੇ ਯੂਟੀ ਪ੍ਰਸ਼ਾਸਨ ਦਾ ਪੁਤਲਾ ਫੂਕਿਆ

07:03 AM Sep 06, 2024 IST
ਯੂਟੀ ਪ੍ਰਸ਼ਾਸਨ ਦਾ ਪੁਤਲਾ ਫੂਕਦੇ ਹੋਏ ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਆਗੂ।

ਪੱਤਰ ਪ੍ਰੇਰਕ
ਚੰਡੀਗੜ੍ਹ, 5 ਸਤੰਬਰ
ਹਰਿਆਣਾ ਰੋਡਵੇਜ਼ ਦੀ ਕਾਲਕਾ ਤੋਂ ਪੀਜੀਆਈ ਤੱਕ ਬੱਸ ਚਲਾਉਣ ਵਿਰੁੱਧ ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਅੱਜ ਇੱਥੇ ਇੰਸਟਰੀਅਲ ਏਰੀਆ ਸਥਿਤ ਡਾਇਰੈਕਟਰ ਦਫ਼ਤਰ ਤੋਂ ਸੀਟੀਯੂ ਦੀ ਵਰਕਸ਼ਾਪ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਉਪਰੰਤ ਮੁਜ਼ਾਹਰਾਕਾਰੀਆਂ ਨੇ ਵਰਕਸ਼ਾਪ ਅੱਗੇ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ।
ਵਰਕਸ਼ਾਪ ਅੱਗੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ, ਪਾਰਟੀ ਪ੍ਰਧਾਨ ਸੁਰਿੰਦਰ ਸਿੰਘ ਤਕੀਪੁਰ, ਮੀਤ ਪ੍ਰਧਾਨ ਗੁਰਨਾਮ ਸਿੰਘ, ਕੈਸ਼ੀਅਰ ਮਨਦੀਪ ਸਿੰਘ ਅਤੇ ਜਨਰਲ ਸਕੱਤਰ ਸਤਿੰਦਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ਦੀ ਟਰਾਂਸਪੋਰਟ ਨੀਤੀ ਨੂੰ ਅੱਖੋਂ-ਪਰੋਖੇ ਕਰਕੇ ਕਾਲਕਾ ਤੋਂ ਪੀਜੀਆਈ ਤੱਕ ਗੈਰ-ਕਾਨੂੰਨੀ ਢੰਗ ਨਾਲ ਬੱਸ ਚਲਾ ਰਹੀ ਹੈ ਤਾਂ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਫਾਇਦਾ ਲਿਆ ਜਾ ਸਕੇ। ਯੂਟੀ ਚੰਡੀਗੜ੍ਹ ਪ੍ਰਸ਼ਾਸਨ ਇਸ ਬੱਸ ਨੂੰ ਬੰਦ ਕਰਨ ਲਈ ਹਰਿਆਣਾ ਰੋਡਵੇਜ਼ ਨੂੰ ਪੱਤਰ ਵੀ ਲਿਖ ਚੁੱਕਾ ਹੈ ਪਰ ਸਟੇਟ ਟਰਾਂਸਪੋਰਟ ਅਥਾਰਿਟੀ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਯੂਨੀਅਨ ਵੀ ਇਸ ਬੱਸ ਖਿਲਾਫ਼ ਕਾਰਵਾਈ ਕਰਨ ਲਈ ਕਈ ਵਾਰ ਸਟੇਟ ਟਰਾਂਸਪੋਰਟ ਅਥਾਰਟੀ ਨੂੰ ਪੱਤਰ ਲਿਖ ਚੁੱਕੀ ਹੈ। ਆਗੂਆਂ ਨੇ ਯੂਟੀ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਹਰਿਆਣਾ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਬੱਸ ਨੂੰ ਤੁਰੰਤ ਬੰਦ ਨਾ ਕੀਤਾ ਗਿਆ ਤਾਂ ਯੂਨੀਅਨ ਕਿਸੇ ਵੀ ਸਮੇਂ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋ ਸਕਦੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 12 ਸਤੰਬਰ ਨੂੰ ਸੈਕਟਰ 18 ਵਿੱਚ ਸਟੇਟ ਟਰਾਂਸਪੋਰਟ ਅਥਾਰਿਟੀ ਚੰਡੀਗੜ੍ਹ ਦਾ ਪੁਤਲਾ ਫੂਕਿਆ ਜਾਵੇਗਾ।

Advertisement

Advertisement