For the best experience, open
https://m.punjabitribuneonline.com
on your mobile browser.
Advertisement

ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ: ਗਿਆਨੀ ਹਰਪ੍ਰੀਤ ਸਿੰਘ

09:08 AM Jun 30, 2024 IST
ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ  ਗਿਆਨੀ ਹਰਪ੍ਰੀਤ ਸਿੰਘ
ਬੱਚਿਆਂ ਨੂੰ ਸਨਮਾਨਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 29 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਐੱਸ.ਜੀ.ਪੀ.ਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇੱਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿੱਚ ਲਾਏ ਗਏ ਗੁਰਮਤਿ ਕੈਂਪਾਂ ’ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ ਵਿਖੇ ਕੀਤਾ।
ਇਸ ਮੌਕੇ ਮੈਂਬਰ ਸ੍ਰੀ ਝੱਬਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ 54 ਪਿੰਡਾਂ ਤੋਂ ਕੈਂਪ ਲਾ ਕੇ ਆਏ 3200 ਤੋਂ ਵੱਧ ਬੱਚਿਆਂ ਦੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਉਨ੍ਹਾਂ 540 ਬੱਚਿਆਂ ਦਾ ਗੁਰਮਤਿ ਸਬੰਧੀ ਲਿਖਤੀ ਪੇਪਰ ਵੀ ਲਿਆ ਗਿਆ, ਜੋ ਪਿੰਡਾਂ ਵਿੱਚ ਲੱਗੇ ਗੁਰਮਤਿ ਕੈਂਪਾਂ ਦੌਰਾਨ ਅੱਵਲ ਆਏ ਸਨ। ਇਹ ਕੈਂਪ ਗੁਰੂ ਅਮਰਦਾਸ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਨ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਦੀ ਸਿੱਖਿਆ ਦਾ ਮਨੁੱਖੀ ਜੀਵਨ ਲਈ ਵੱਡਾ ਮਹੱਤਵ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਮਤਿ ਕੈਂਪਾਂ ਵਿੱਚ ਸਿੱਖਿਆ ਲੈ ਕੇ ਬੱਚੇ ਅੱਗੇ ਸਮਾਜ ਨੂੰ ਵੀ ਆਪਣੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕਰ ਰਹੇ ਹਨ।
ਸਮਾਗਮ ਸਮੇਂ ਵੱਖ-ਵੱਖ ਮੁਕਾਬਲਿਆਂ ਅਤੇ ਧਾਰਮਿਕ ਪ੍ਰੀਖਿਆ ਵਿੱਚੋਂ ਅੱਵਲ ਆਏ ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਪਾਲ ਕੌਰ, ਮੈਬਰ ਸੁਰਜੀਤ ਸਿੰਘ ਰਾਏਪੁਰ, ਬੀਬੀ ਜੋਗਿੰਦਰ ਕੌਰ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇਕੇ ਸਨਮਾਨਿਆ ਗਿਆ ਅਤੇ ਗੱਤਕਾ ਟੀਮਾਂ ਵੱਲੋਂ ਜੌਹਰ ਵੀ ਦਿਖਾਏ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਤਿਆਰ ਕੀਤੀ ਗਈ ਡਿਉੜੀ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਦਘਾਟਨ ਕੀਤਾ ਗਿਆ।

Advertisement

Advertisement
Author Image

Advertisement
Advertisement
×