For the best experience, open
https://m.punjabitribuneonline.com
on your mobile browser.
Advertisement

ਚੋਣ ਕਮਿਸ਼ਨ ਵੱਲੋਂ ‘ਜੇਲ੍ਹ ਕਾ ਜਵਾਬ ਵੋਟ ਸੇ ਦੇਂਗੇ’ ਗੀਤ ਨੂੰ ਮਨਜ਼ੂਰੀ

07:50 AM May 05, 2024 IST
ਚੋਣ ਕਮਿਸ਼ਨ ਵੱਲੋਂ ‘ਜੇਲ੍ਹ ਕਾ ਜਵਾਬ ਵੋਟ ਸੇ ਦੇਂਗੇ’ ਗੀਤ ਨੂੰ ਮਨਜ਼ੂਰੀ
Advertisement

ਨਵੀਂ ਦਿੱਲੀ, 4 ਮਈ
ਦਿੱਲੀ ਦੇ ਮੁੱਖ ਚੋਣ ਕਮਿਸ਼ਨ ਦੇ ਦਫ਼ਤਰ ਨੇ ‘ਆਪ’ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ‘ਜੇਲ੍ਹ ਕਾ ਜਵਾਬ ਵੋਟ ਸੇ ਦੇਂਗੇ’ ਨੂੰ ਕੁੱਝ ਸੁਧਾਰਾਂ ਮਗਰੋਂ ਮਨਜ਼ੂਰੀ ਦੇ ਦਿੱਤੀ ਹੈ। ਇਸ ਗੀਤ ਨੂੰ ਲਿਖਣ ਅਤੇ ਆਪਣੀ ਆਵਾਜ਼ ਦੇਣ ਵਾਲੇ ‘ਆਪ’ ਵਿਧਾਇਕ ਦਿਲੀਪ ਪਾਂਡੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗੀਤ ਨੂੰ ਸ਼ੁੱਕਰਵਾਰ ਨੂੰ ਪ੍ਰਵਾਨਗੀ ਮਿਲ ਗਈ ਹੈ। ‘ਆਪ’ ਨੇ 28 ਅਪਰੈਲ ਨੂੰ ਦਾਅਵਾ ਕੀਤਾ ਸੀ ਕਿ ਚੋਣ ਕਮਿਸ਼ਨ ਨੇ ਉਸ ਦੇ ਚੋਣ ਪ੍ਰਚਾਰ ਗੀਤ ‘ਜੇਲ੍ਹ ਕਾ ਜਵਾਬ ਵੋਟ ਸੇ ਦੇਂਗੇ’ ’ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਦਿੱਲੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ‘ਆਪ’ ਨੂੰ ਗੀਤ ਦੀ ਸਮੱਗਰੀ ਵਿੱਚ ਸੁਧਾਰ ਕਰਨ ਲਈ ਕਿਹਾ ਗਿਆ ਸੀ ਕਿਉਂਕਿ ਇਸ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਇਸ਼ਤਿਹਾਰ ਸਬੰਧੀ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਕੁੱਝ ਸੁਧਾਰਾਂ ਮਗਰੋਂ ‘ਆਪ’ ਨੇ ਆਪਣੀ ਤਜਵੀਜ਼ ਮੁੱਖ ਚੋਣ ਅਧਿਕਾਰੀ ਕੋਲ ਮੁੜ ਰੱਖੀ ਸੀ, ਜਿਸ ਮਗਰੋਂ ਇਸ ਗੀਤ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਗੀਤ ਪਿਛਲੇ ਮਹੀਨੇ ਰਿਲੀਜ਼ ਕੀਤਾ ਗਿਆ ਸੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×