ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਕਮਿਸ਼ਨ ਨੇ ਭਾਜਪਾ ਤੇ ਕਾਂਗਰਸ ਨੂੰ ਜਾਤ, ਭਾਈਚਾਰੇ, ਭਾਸ਼ਾ ਤੇ ਧਰਮ ਨੂੰ ਮੁੱਖ ਰੱਖ ਕੇ ਪ੍ਰਚਾਰ ਨਾ ਕਰਨ ਲਈ ਕਿਹਾ

05:02 PM May 22, 2024 IST

ਨਵੀਂ ਦਿੱਲੀ, 22 ਮਈ
ਚੋਣ ਕਮਿਸ਼ਨ ਨੇ ਭਾਜਪਾ ਅਤੇ ਕਾਂਗਰਸ ਨੂੰ ਜਾਤ, ਭਾਈਚਾਰੇ, ਭਾਸ਼ਾ ਅਤੇ ਧਰਮ ਦੇ ਆਧਾਰ 'ਤੇ ਪ੍ਰਚਾਰ ਕਰਨ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਚੋਣਾਂ ਦੌਰਾਨ ਭਾਰਤ ਦੇ ਸਮਾਜਿਕ ਅਤੇ ਸੱਭਿਆਚਾਰਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਰਾਜਸਥਾਨ ਦੇ ਬਾਂਸਵਾੜਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੁੱਟਪਾਊ ਭਾਸ਼ਨ ’ਤੇ ਵਿਰੋਧੀ ਧਿਰ ਦੇ ਦੋਸ਼ਾਂ ’ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਨੋਟਿਸ ਜਾਰੀ ਕਰਨ ਤੋਂ ਕਰੀਬ ਮਹੀਨੇ ਬਾਅਦ ਕਮਿਸ਼ਨ ਨੇ ਉਨ੍ਹਾਂ ਦੇ ਬਚਾਅ ਨੂੰ ਰੱਦ ਕਰ ਦਿੱਤਾ ਹੈ। ਨਾਲ ਹੀ ਨੱਢਾ ਅਤੇ ਉਨ੍ਹਾਂ ਦੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਨੂੰ ਧਾਰਮਿਕ ਅਤੇ ਫਿਰਕੂ ਲੀਹਾਂ 'ਤੇ ਪ੍ਰਚਾਰ ਨਾ ਕਰਨ ਲਈ ਕਿਹਾ। ਕਮਿਸ਼ਨ ਨੇ ਭਾਜਪਾ ਨੂੰ ਸਮਾਜ ਨੂੰ ਵੰਡਣ ਵਾਲੇ ਚੋਣ ਭਾਸ਼ਨ ਦੇਣ ਤੋਂ ਰੋਕਣ ਲਈ ਵੀ ਕਿਹਾ ਹੈ। ਨੱਢਾ ਦੇ ਨਾਲ ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੀ ਅਜਿਹਾ ਹੀ ਨੋਟਿਸ ਜਾਰੀ ਕੀਤਾ ਸੀ ਅਤੇ ਖੜਗੇ ਨੂੰ ਉਨ੍ਹਾਂ ਦੀਆਂ ਟਿੱਪਣੀਆਂ ਬਾਰੇ ਭਾਜਪਾ ਵੱਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਦਾ ਜਵਾਬ ਦੇਣ ਲਈ ਕਿਹਾ ਸੀ। ਕਮਿਸ਼ਨ ਨੇ ਉਨ੍ਹਾਂ ਵੱਲੋਂ ਬਚਾਅ ਨੂੰ ਵੀ ਰੱਦ ਕਰ ਦਿੱਤਾ ਅਤੇ ਕਾਂਗਰਸ ਨੂੰ ਸੁਰੱਖਿਆ ਬਲਾਂ ਦਾ ਸਿਆਸੀਕਰਨ ਨਾ ਕਰਨ ਅਤੇ ਹਥਿਆਰਬੰਦ ਬਲਾਂ ਦੀ ਸਮਾਜਿਕ-ਆਰਥਿਕ ਬਣਤਰ ਬਾਰੇ ਵੰਡਣ ਵਾਲੇ ਬਿਆਨ ਨਾ ਦੇਣ ਲਈ ਕਿਹਾ।

Advertisement

Advertisement