ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਵੱਲੋਂ ਜੰਗ-ਏ-ਆਜ਼ਾਦੀ ਕੇਸ ਬਾਰੇ ਰਿਪੋਰਟ ਤਲਬ

06:32 AM May 24, 2024 IST

ਚੰਡੀਗੜ੍ਹ (ਟਨਸ):

Advertisement

ਚੋਣ ਕਮਿਸ਼ਨ ਨੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਜੰਗ-ਏ-ਆਜ਼ਾਦੀ ਕੇਸ ’ਚ ਪੰਜਾਬ ਦੇ ਮੁੱਖ ਸਕੱਤਰ ਤੋਂ ਅੱਜ ਰਿਪੋਰਟ ਤਲਬ ਕਰ ਲਈ ਹੈ। ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਾਇਨਾਤ ਵਿਸ਼ੇਸ਼ ਅਬਜ਼ਰਵਰ ਨੇ ਅੱਜ ਇੱਕ ਸਮੀਖਿਆ ਮੀਟਿੰਗ ’ਚ ਜੰਗ-ਏ-ਆਜ਼ਾਦੀ ਕੇਸ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਵਿਜੀਲੈਂਸ ਬਿਊਰੋ ਨੇ ਕਰਤਾਰਪੁਰ (ਜਲੰਧਰ) ’ਚ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕੀਤਾ ਹੈ ਜਿਸ ਵਿੱਚ 15 ਵਿਅਕਤੀ ਗ੍ਰਿਫ਼ਤਾਰ ਵੀ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਵੱਖ ਵੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਰਿਪੋਰਟਾਂ ਦੇ ਆਧਾਰ ’ਤੇ ਇਸ ਬਾਰੇ ਰਿਪੋਰਟ ਤਲਬ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਬਾਰੇ ਲਿਖਿਆ ਸੀ। ਚੋਣ ਕਮਿਸ਼ਨ ਨੇ ਮੁੱਖ ਸਕੱਤਰ ਤੋਂ 23 ਮਈ ਦੀ ਸ਼ਾਮ ਤੱਕ ਇਸ ਕੇਸ ਬਾਰੇ ਤੱਥ ਅਧਾਰਿਤ ਰਿਪੋਰਟ ਮੰਗੀ ਹੈ। ਵਿਜੀਲੈਂਸ ਬਿਊਰੋ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਵਿੱਚ ਵਿੱਤੀ ਘਪਲੇ ਦੀ ਗੱਲ ਆਖਦਿਆਂ 26 ਮੁਲਜ਼ਮਾਂ ’ਤੇ ਕੇਸ ਦਰਜ ਕੀਤਾ ਹੈ। ਵਿਜੀਲੈਂਸ ਨੇ ਮਈ 2023 ਵਿੱਚ ਇਸ ਮਾਮਲੇ ਦੀ ਪੜਤਾਲ ਦਰਜ ਕੀਤੀ ਸੀ ਤੇ ਕਰੀਬ ਸਾਲ ਮਗਰੋਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਰੇਂਜ ਜਲੰਧਰ ਨੇ 22 ਮਈ 2024 ਨੂੰ ਐੱਫ਼ਆਈਆਰ ਨੰਬਰ 9 ਦਰਜ ਕੀਤੀ ਸੀ। ਇਸ ਕੇਸ ਵਿਚ ਅੱਜ ਇੱਕ ਹੋਰ ਮੁਲਜ਼ਮ ਨੇ ਆਤਮ-ਸਮਰਪਣ ਕਰ ਦਿੱਤਾ ਹੈ।

Advertisement
Advertisement
Advertisement