ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਨੇ ਫਾਊਂਡੇਸ਼ਨ ਨੂੰ ਪ੍ਰਸ਼ੰਸਾ ਪੱਤਰ ਸੌਂਪਿਆ

07:51 AM Jun 19, 2024 IST
ਸਕੱਤਰ ਕੁਲਦੀਪ ਸਿੰਘ ਮਾਨ ਨੂੰ ਪ੍ਰਸ਼ੰਸਾ ਪੱਤਰ ਦਿੰਦੇ ਡਾ. ਦੀਪਕ ਭਾਟੀਆ। -ਫੋਟੋ: ਸ਼ੇਤਰਾ

ਜਗਰਾਉਂ:

Advertisement

ਜ਼ੀਰੋ ਤੋਂ 18 ਸਾਲ ਦੇ ਬੱਚਿਆਂ ਅਤੇ ਮੰਦਬੁੱਧੀ ਔਰਤਾਂ ਦੀ ਸਾਂਭ ਸੰਭਾਲ ਕਰ ਰਹੀ ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਂਡੇਸ਼ਨ ਧਾਮ ਤਲਵੰਡੀ ਖੁਰਦ ਦੀ ਟੀਮ ਵਲੋਂ ਲੋਕ ਸਭਾ ਚੋਣਾਂ ਦੌਰਾਨ ਹਲਕਾ ਦਾਖਾ ’ਚ ਚੋਣ ਕਮਿਸ਼ਨ ਦੇ ਅਮਲੇ ਫੈਲੇ ਨੂੰ ਦਿੱਤੇ ਸਹਿਯੋਗ ਬਦਲੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੱਤਰ ਡਾ. ਦੀਪਕ ਭਾਟੀਆ ਪੀਸੀਐਸ ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਵਲੋਂ ਸਕੱਤਰ ਕੁਲਦੀਪ ਸਿੰਘ ਮਾਨ ਨੂੰ ਸੌਂਪਿਆ ਗਿਆ। ਇਸ ਸਮੇਂ ਕੁਲਵਿੰਦਰ ਸਿੰਘ ਡਾਂਗੋਂ ਵੀ ਮੌਜੂਦ ਸਨ। ਇਸ ਮੌਕੇ ਡਾ. ਭਾਟੀਆ ਨੇ ਕਿਹਾ ਕਿ ਚੋਣਾਂ ਕਰਵਾਉਣ ਦਾ ਕੰਮ ਬਹੁਤ ਔਖਾ ਕਾਰਜ ਹੁੰਦਾ ਹੈ ਕਿਉਂਕਿ ਇਸ ਪ੍ਰਕਿਰਿਆ ’ਚ ਸਰਕਾਰੀ ਮਸ਼ੀਨਰੀ ਨੂੰ ਨਿਰਪੱਖ ਰਹਿ ਕੇ ਕੰਮ ਕਰਨਾ ਪੈਂਦਾ ਹੈ। ਇਸ ਮੌਕੇ ਤਹਿਸੀਲਦਾਰ ਜਗਸੀਰ ਸਿੰਘ ਸਰਾਂ, ਨਾਇਬ ਤਹਿਸੀਲਦਾਰ ਮਨਦੀਪ ਸਿੰਘ ਦਾਖਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement