ਚੋਣ ਕਮਿਸ਼ਨ ਵੱਲੋਂ ਤਿੰਨ ਸਾਲਾਂ ’ਤੋਂ ਤਾਇਨਾਤ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ
08:16 AM Feb 25, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਫਰਵਰੀ
ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਲੋਕ ਸਭਾ ਹਲਕੇ ਵਿੱਚ ਹੀ ਪੈਂਦੇ ਕਿਸੇ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਹੀ ਢੰਗ ਨਾਲ ਇਹ ਤਬਾਦਲੇ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਚੋਣ ਕਮਿਸ਼ਨ ਨੇ ਹੁਕਮ ਦਿੱਤੇ ਹਨ ਕਿ ਜਿਹੜੇ ਅਧਿਕਾਰੀ ਇਕ ਜ਼ਿਲ੍ਹੇ ਵਿੱਚ ਤਿੰਨ ਸਾਲ ਪੂਰੇ ਕਰ ਚੁੱਕੇ ਹਨ, ਉਨ੍ਹਾਂ ਦੇ ਤਬਾਦਲੇ ਕੀਤੇ ਜਾਣ ਤੇ ਉਕਤ ਅਧਿਕਾਰੀਆਂ ਦੇ ਤਬਾਦਲੇ ਉਸੇ ਲੋਕ ਸਭਾ ਹਲਕੇ ਅਧੀਨ ਆਉਂਦੇ ਜ਼ਿਲ੍ਹਿਆਂ ਤੋਂ ਬਾਹਰ ਕੀਤੇ ਜਾਣ। ਇਹ ਨਿਯਮ ਹੁਕਮ ਜਾਰੀ ਹੋਣ ਤੋਂ ਪਹਿਲਾਂ ਹੋਏ ਤਬਾਦਲਿਆਂ ’ਤੇ ਵੀ ਇਸੇ ਤਰ੍ਹਾਂ ਲਾਗੂ ਹੋਣਗੇ। ਕਮਿਸ਼ਨ ਨੇ ਸੂਬਾ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਅਧਿਕਾਰੀਆਂ ਦੇ ਤਬਾਲਿਆਂ ਸਬੰਧੀ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ।
Advertisement
Advertisement