ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਹਰ ਰੋਜ਼ ਜ਼ਬਤ ਕਰ ਰਿਹੈ 100 ਕਰੋੜ ਰੁਪਏ

07:38 AM Apr 16, 2024 IST

ਨਵੀਂ ਦਿੱਲੀ, 15 ਅਪਰੈਲ
ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਉਸ ਦੀ ਨਿਗਰਾਨੀ ਹੇਠ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 2069 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਕੁੱਲ 4,650 ਕਰੋੜ ਰੁਪਏ ਜ਼ਬਤ ਕੀਤੇ ਹਨ। ਕਮਿਸ਼ਨ ਨੇ ਕਿਹਾ ਕਿ ਅਧਿਕਾਰੀ ਪਹਿਲੀ ਮਾਰਚ ਤੋਂ ਰੋਜ਼ਾਨਾ 100 ਕਰੋੜ ਰੁਪਏ ਦੀ ਰਕਮ ਜ਼ਬਤ ਕਰ ਰਹੇ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਅਧਿਕਾਰੀਆਂ ਨੇ ਸ਼ੁੱਕਰਵਾਰ ਤੋਂ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕੀਤੀ ਗਈ ਕੁੱਲ ਜ਼ਬਤ ਰਾਸ਼ੀ ਤੋਂ ਵੱਧ ਹਨ। ਪਿਛਲੀਆਂ ਚੋਣਾਂ ਦੌਰਾਨ 3,475 ਕਰੋੜ ਰੁਪਏ ਜ਼ਬਤ ਕੀਤੇ ਗਏ ਸਨ। ਕੁੱਲ 4,658 ਕਰੋੜ ਰੁਪਏ ਦੀ ਜ਼ਬਤੀ ਵਿੱਚ 395 ਕਰੋੜ ਰੁਪਏ ਤੋਂ ਵੱਧ ਦੀ ਨਕਦੀ, ਜਦਕਿ 489 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਬਰਾਮਦ ਕੀਤੀ ਗਈ ਹੈ। ਅਹਿਮ ਤੱਥ ਇਹ ਹੈ ਕਿ ਇਸ ਵਿੱਚ 45 ਫੀਸਦੀ ਨਸ਼ੀਲੇ ਪਦਾਰਥ (2,069 ਕਰੋੜ ਰੁਪਏ) ਸ਼ਾਮਲ ਹਨ। -ਪੀਟੀਆਈ

Advertisement

Advertisement
Advertisement