ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ-ਕਸ਼ਮੀਰ ਵਿਧਾਨ ਸਭਾਵਾਂ ਲਈ ਤਿੰਨ ਪੜਾਵਾਂ ’ਚ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ, ਨਤੀਜੇ 4 ਨੂੰ

11:37 AM Aug 16, 2024 IST

ਨਵੀਂ ਦਿੱਲੀ, 16 ਅਗਸਤ
ਭਾਰਤੀ ਚੋਣ ਕਮਿਸ਼ਨ ਅੱਜ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਤਿੰਨ ਪੜਾਵਾਂ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਹਰਿਆਣਾ ਵਿਧਾਨ ਸਭਾ ਲਈ ਵੋਟਾਂ ਪਹਿਲੀ ਅਕਤੂਬਰ ਨੂੰ ਪੈਣਗੀਆਂ ਤੇ ਦੋਵਾਂ ਰਾਜਾਂ ਦੀਆਂ ਚੋਣਾਂ ਦੇ ਨਤੀਜੇ 4 ਅਕਤੂਬਰ ਨੂੰ ਅਲਾਨੇ ਜਾਣਗੇ। ਜੰਮੂ ਕਸ਼ਮੀਰ ਵਿੱਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਕਸ਼ਮੀਰ ਵਿੱਚ 47 ਤੇ ਜੰਮੂ ਖੇਤਰ ਵਿੱਚ 43 ਹਲਕੇ ਹਨ।ਇਸ ਤੋਂ ਪਹਿਲਾਂ ਸਾਲ 2014 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਹਰਿਆਣਾ ਵਿਧਾਨ ਸਭਾਵਾਂ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਦੀ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਯੋਜਨਾ ਸੀ। ਇਹ ਸਮਾਂ ਸੀਮਾ ਸੁਪਰੀਮ ਕੋਰਟ ਨੇ ਤੈਅ ਕੀਤੀ ਹੈ।ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 90 ਵਿਧਾਨ ਸਭਾ ਹਲਕਿਆਂ ਵਿੱਚ 87.09 ਲੱਖ ਵੋਟਰ ਹਨ ਤੇ ਇਨ੍ਹਾਂ ਵਿੱਚ 42.6 ਲੱਖ ਮਹਿਲਾ ਵੋਟਰ ਹਨ।  ਹਰਿਆਣਾ ’ਚ ਵੀ 90 ਵਿਧਾਨ ਸਭਾ ਹਲਕੇ ਹਨ ਤੇ ਇਥੇ 2 ਕਰੋੜ ਤੋਂ ਵੱਧ ਵੋਟਰ ਹਨ।

Advertisement

Advertisement
Advertisement