ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਬੇਨੇਮੀਆਂ ਦੇ ਦੋਸ਼ ਰੱਦ
ਨਵੀਂ ਦਿੱਲੀ, 29 ਅਕਤੂਬਰ
ECI rejects Congress' allegation over irregularities in Haryana polls; ਚੋਣ ਕਮਿਸ਼ਨ ਨੇ ਹਾਲ ਹੀ ਵਿਚ ਹੋਈਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਬੇਨੇਮੀਆਂ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਕਮਿਸ਼ਨ ਨੇ ਕਾਂਗਰਸ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਅਜਿਹੇ ਦੋਸ਼ ਲਾਉਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨ ਨੇ ਬਿਆਨ ਜਾਰੀ ਕਰਕੇ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਨੂੰ ਵੋਟਾਂ ਦੇ ਸੰਵੇਦਨਸ਼ੀਲ ਸਮੇਂ ਆਧਾਰਹੀਣ ਅਤੇ ਸਨਸਨੀਖੇਜ਼ ਸ਼ਿਕਾਇਤਾਂ ਕਰਨ ਤੋਂ ਸੁਚੇਤ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਅਜਿਹੇ ਗ਼ੈਰ ਜ਼ਿੰਮੇਵਾਰ ਦੋਸ਼ਾਂ ਨਾਲ ਆਮ ਲੋਕਾਂ ਵਿਚ ਅਸ਼ਾਂਤੀ ਅਤੇ ਅਰਾਜਕਤਾ ਫੈਲ ਸਕਦੀ ਹੈ। ਚੋਣ ਕਮਿਸ਼ਨ ਨੇ ਸਾਰੇ 26 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਵੱਲੋਂ ਪੁਨਰ-ਪੜਤਾਲ ਕਰਨ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਕਿਹਾ ਕਿ ਹਰਿਆਣਾ ਚੋਣ ਪ੍ਰਕਿਰਿਆ ਵਿੱਚ ਬੇਨੇਮੀਆਂ ਦੇ ਦੋਸ਼ ਬੇਬੁਨਿਆਦ ਸਨ। ਉਨ੍ਹਾਂ ਚੋਣ ਪ੍ਰਕਿਰਿਆ ਦੇ 1642 ਪੰਨਿਆਂ ਦੇ ਸਬੂਤ ਵੀ ਨਾਲ ਨੱਥੀ ਕੀਤੇ ਹਨ।