For the best experience, open
https://m.punjabitribuneonline.com
on your mobile browser.
Advertisement

ਚੋਣ ਕਮਿਸ਼ਨ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭੇਜਿਆ ਨੋਟਿਸ

08:54 AM Apr 12, 2024 IST
ਚੋਣ ਕਮਿਸ਼ਨ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭੇਜਿਆ ਨੋਟਿਸ
Advertisement

ਗਗਨਦੀਪ ਅਰੋੜਾ
ਲੁਧਿਆਣਾ, 11 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ’ ਯਾਤਰਾ ਦੌਰਾਨ ਬੱਚਿਆਂ ਤੋਂ ਨਾਅਰੇ ਲਗਵਾਉਣਾ ਅਕਾਲੀ ਦਲ ਨੂੰ ਭਾਰੀ ਪੈ ਗਿਆ। ਆਮ ਆਦਮੀ ਪਾਰਟੀ ਵੱਲੋਂ ਬੱਚਿਆਂ ਤੋਂ ਨਾਅਰੇ ਲਗਵਾਉਣ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਸੀ ਜਿਸ ’ਤੇ ਚੋਣ ਕਮਿਸ਼ਨ ਨੇ ਬਾਦਲ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ। ਬੱਚਿਆਂ ਵੱਲੋਂ ਰਾਏਕੋਟ ’ਚ ਟਰੈਕਟਰ ’ਤੇ ਚੜ੍ਹ ਕੇ ‘ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ’, ‘ਵੋਟ ਪਾਓ ਅਕਾਲੀ ਦਲ ਨੂੰ’ ਅਤੇ ‘ਪੰਜਾਬ ਬਚਾਓ’ ਵਰਗੇ ਨਾਅਰੇ ਲਾਉਣ ਦੀ ਵੀਡੀਓ ਵੀ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ’ਤੇ ਪਾਈ ਹੈ। ਇਸ ਮਾਮਲੇ ਵਿਚ ਚੋਣ ਕਮਿਸ਼ਨ ਚੰਡੀਗੜ੍ਹ ਦਫ਼ਤਰ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਕਾਇਤ ਕੀਤੀ ਹੈ, ਜਿਸ ’ਤੇ ਸੂਬਾ ਰਿਟਰਨਿੰਗ ਅਧਿਕਾਰੀ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਨੋਟਿਸ ਦਾ ਜਵਾਬ ਵੀ ਭੇਜ ਦਿੱਤਾ ਹੈ, ਪਰ ਚੋਣ ਕਮਿਸ਼ਨ ਉਸ ਜਵਾਬ ਤੋਂ ਸੰਤੁਸ਼ਟ ਨਹੀਂ ਹੈ।
ਇਲਾਕੇ ’ਚ ਸ਼੍ਰੋਮਣੀ ਅਕਾਲੀ ਦਲ ਜੋ ਪੰਜਾਬ ਬਚਾਓ ਯਾਤਰਾ ਕੱਢੀ ਹੈ, ਉਸ ’ਚ ਸਿੱਧੇ ਤੌਰ ’ਤੇ ਬੱਚਿਆਂ ਨੂੰ ਰਾਜਨੀਤੀ ਨਾਲ ਜੋੜ ਕੇ ਪ੍ਰਚਾਰ ਕਰਵਾਇਆ ਗਿਆ ਹੈ। ਜਦੋਂ ਕਿ ਬੱਚਿਆਂ ਤੋਂ ਇਸ ਤਰ੍ਹਾਂ ਪ੍ਰਚਾਰ ਕਰਵਾਉਣਾ ਕਾਨੂੰਨਨ ਗ਼ਲਤ ਹੈ। ਚੀਮਾ ਦੀ ਸ਼ਿਕਾਇਤ ਤੋਂ ਬਾਅਦ ਅਧਿਕਾਰੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×