ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਕਾਂਗਰਸ ਦੀ ਮਾਨਤਾ ਰੱਦ ਕਰੇ: ਵਿੱਜ

06:56 AM Aug 28, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 27 ਅਗਸਤ
ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਾਂਗਰਸ ’ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਜਿਸ ਪਾਰਟੀ ਨੇ 16 ਸਾਲਾਂ ਤੋਂ ਹਰਿਆਣਾ ਵਿਚ ਆਪਣੇ ਸੰਗਠਨ ਦੀਆਂ ਚੋਣਾਂ ਨਹੀਂ ਕਰਵਾਈਆਂ, ਉਸ ਪਾਰਟੀ ਨੂੰ ਰੱਦ ਕਰਨਾ ਚਾਹੀਦਾ ਹੈ। ਸ੍ਰੀ ਵਿੱਜ ਨੇ ਕਿਹਾ ਕਿ ਕਾਂਗਰਸ ਨੇ ਇਕ ਚੋਣ ਮੀਟਿੰਗ ਰੱਖੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜਿਸ ਪਾਰਟੀ ਨੇ 16 ਸਾਲਾਂ ਤੋਂ ਹਰਿਆਣਾ ਵਿਚ ਚੋਣਾਂ ਹੀ ਨਹੀਂ ਕਰਵਾਈਆਂ, ਕੀ ਉਸ ਪਾਰਟੀ ਨੂੰ ਸਵੀਕਾਰ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੂੰ ਕਾਂਗਰਸ ਦੀ ਮਾਨਤਾ ਰੱਦ ਕਰਨੀ ਚਾਹੀਦੀ ਹੈ ਅਤੇ ਚੋਣ ਨਿਸ਼ਾਨ ਜ਼ਬਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸਬਜ਼ੀ ਮੰਡੀ ਵਿੱਚ ਦਲਾਲ ਵਾਂਗ ਲੜਦੇ ਹਨ ਜੋ ਸਬਜ਼ੀਆਂ ਦਾ ਸੌਦਾ ਕਰਦੇ ਹਨ। ਸ੍ਰੀ ਵਿੱਜ ਅੱਜ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

Advertisement

Advertisement
Advertisement