ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਚੋਣ ਕਮਿਸ਼ਨ ਦੀ ਟੀਮ ਮਹਾਰਾਸ਼ਟਰ ਪੁੱਜੀ

10:31 PM Sep 26, 2024 IST

ਮੁੰਬਈ, 26 ਸਤੰਬਰ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਦੋ ਰੋਜ਼ਾ ਦੌਰੇ ’ਤੇ ਅੱਜ ਮੁੰਬਈ ਪੁੱਜੀ। ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਸੁਖਬੀਰ ਸਿੰਘ ਸੰਧੂ ਦੇ ਨਾਲ ਹੋਰ ਸੀਨੀਅਰ ਅਧਿਕਾਰੀਆਂ ਸਣੇ ਕੁਮਾਰ ਦੇਰ ਸ਼ਾਮ ਇੱੱਥੇ ਪੁੱਜੇ। ਇਕ ਪ੍ਰੈੱਸ ਬਿਆਨ ਮੁਤਾਬਕ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਐਨਫੋਰਸਮੈਂਟ ਏਜੰਸੀਆਂ, ਕੇਂਦਰੀ ਨੀਮ ਫੌਜੀ ਬਲਾਂ ਦੇ ਨੋਡਲ ਅਫ਼ਸਰਾਂ, ਵਿਸ਼ੇਸ਼ ਪੁਲੀਸ ਨੋਡਲ ਅਫ਼ਸਰਾਂ, ਮੁੱਖ ਚੋਣ ਅਧਿਕਾਰੀ, ਸੂਬੇ ਦੇ ਮੁੱਖ ਸਕੱਤਰ, ਡੀਜੀਪੀ, ਪ੍ਰਸ਼ਾਸਨਿਕ ਸਕੱਤਰਾਂ ਤੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। -ਪੀਟੀਆਈ

Advertisement

Advertisement