For the best experience, open
https://m.punjabitribuneonline.com
on your mobile browser.
Advertisement

ਪੇਡ ਨਿਊਜ਼ ਦੀ ਨਿਗਰਾਨੀ ਕਰੇਗਾ ਚੋਣ ਕਮਿਸ਼ਨ

10:01 AM Mar 15, 2024 IST
ਪੇਡ ਨਿਊਜ਼ ਦੀ ਨਿਗਰਾਨੀ ਕਰੇਗਾ ਚੋਣ ਕਮਿਸ਼ਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਮਾਰਚ
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਬਿਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ ਤੇ ਪ੍ਰਸਾਰਿਤ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀਪੀਆਰਓਜ਼) ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੌਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੇ ਨੋਡਲ ਅਫ਼ਸਰ ਡੀਪੀਆਰਓਜ਼ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਪੇਡ ਨਿਊਜ਼ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਕੀਤੀ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×