ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਸ ਹਫਤੇ ਭਖ ਸਕਦੈ ਲੁਧਿਆਣਾ ’ਚ ਚੋਣ ਮੈਦਾਨ

07:33 AM Apr 09, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਗਗਨਦੀਪ ਅਰੋੜਾ
ਲੁਧਿਆਣਾ, 8 ਅਪਰੈਲ
ਲੁਧਿਆਣਾ ਲੋਕ ਸਭਾ ਹਲਕੇ ਵਿੱਚ ਸਿਰਫ਼ ਭਾਜਪਾ ਵੱਲੋਂ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਾਲੇ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਹੈ। ਸਿਆਸੀ ਪੰਡਿਤਾਂ ਦੀ ਮੰਨੀਏ ਤਾਂ ਹੁਣ ਨਰਾਤਿਆਂ ਦੌਰਾਨ ਸਾਰੀਆਂ ਹੀ ਪਾਰਟੀਆਂ ਆਪਣੇ ਉਮਦੀਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀਆਂ ਹਨ। ਜਿਸ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਦਾ ਚੋਣ ਮੈਦਾਨ ਪੂਰੀ ਤਰ੍ਹਾਂ ਭਖਣ ਦੀ ਉਮੀਦ ਹੈ। ਲੁਧਿਆਣਾ ਲੋਕ ਸਭਾ ਹਲਕੇ ਵਿੱਚ 17 ਲੱਖ ਦੇ ਕਰੀਬ ਵੋਟਰ ਹਨ ਤੇ ਇਸ ਸੀਟ ’ਤੇ ਇਸ ਵਾਰ ‘ਆਪ’, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਵਿੱਚ ਸਿੱਧੀ ਟੱਕਰ ਰਹੇਗੀ। ਇਸ ਹਲਕੇ ਵਿੱਚ ਭਾਜਪਾ ਨੇ ਆਪਣਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਿੱਟੂ ਦੇ ਭਾਜਪਾ ਵਿੱਚ ਜਾਂਦੇ ਹੀ ਕਾਂਗਰਸ ਦੀ ਚਿੰਤਾ ਵਧੀ ਹੋਈ ਹੈ। ਕਾਂਗਰਸ ਪਿਛਲੇਕਈ ਦਿਨਾਂ ਤੋਂ ਉਮੀਦਵਾਰ ਦੇ ਨਾਂ ’ਤੇ ਮੰਥਨ ਕਰ ਰਹੀ ਹੈ। ਇਸ ਵੇਲੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸਿਮਰਜੀਤ ਸਿੰਘ ਬੈਂਸ ਦਾ ਨਾਂ ਕਾਫ਼ੀ ਅੱਗੇ ਚੱਲ ਰਿਹਾ ਹੈ ਤੇ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਇਸੇ ਹਫ਼ਤੇ ਕਾਂਗਰਸ ਪਾਰਟੀ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵੀ ਇਸੇ ਹਫ਼ਤੇ ਉਮੀਦਵਾਰ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਲਈ ਪਿਛਲੇ ਦਿਨਾਂ ਵਿੱਚ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਾਲੰਟੀਅਰਜ਼ ਨਾਲ ਮੀਟਿੰਗਾਂ ਕਰ ਚੁੱਕੇ ਹਨ।
ਸੂਤਰਾਂ ਦੀ ਮੰਨੀਏ ਤਾਂ ਪਾਰਟੀ ਨੇ ਆਪਣੇ ਉਮੀਦਵਾਰ ਦਾ ਨਾਂ ਪੂਰੇ ਤਰੀਕੇ ਦੇ ਨਾਲ ਤੈਅ ਕਰ ਲਿਆ ਹੈ। ਪਾਰਟੀ ਕਿਸੇ ਵਿਧਾਇਕ ਨੂੰ ਹੀ ਚੋਣ ਮੈਦਾਨ ਵਿੱਚ ਉਤਾਰ ਸਕਦੇ ਹਨ। ਪਾਰਟੀ ਸੂਤਰਾਂ ਮੁਤਾਬਕ ਇਸ ਹਫ਼ਤੇ ਹੀ ਪਾਰਟੀ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਵੀ ਲਗਾਤਾਰ ਲੁਧਿਆਣਾ ਵਿੱਚ ਕਾਫ਼ੀ ਐਕਟਿਵ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਵਿੱਚ ਕਈ ਮੀਟਿੰਗਾਂ ਕਰ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਵੀ ਆਪਣੇ ਸਾਬਕਾ ਵਿਧਾਇਕ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਿਹਾ ਹੈ। ਸੁਖਬੀਰ ਸਿੰਘ ਬਾਦਲ ਲੁਧਿਆਣਾ ਵਿੱਚ ਕਹਿ ਕੇ ਜਾ ਚੁੱਕੇ ਹਨ ਕਿ ਉਹ ਇਸੇ ਹਫ਼ਤੇ ਉਮੀਦਵਾਰ ਦਾ ਐਲਾਨ ਕਰ ਦੇਣਗੇ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਹਫ਼ਤੇ ਤੋਂ ਹੀ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਜਾਵੇਗਾ।

Advertisement

Advertisement
Advertisement