ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੱਟੜਾ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਨੇਪਰੇ ਚੜ੍ਹੀ

10:23 AM Dec 12, 2024 IST
ਚੋਣਾਂ ਦੌਰਾਨ ਧੱਕੇਸ਼ਾਹੀ ਦਾ ਦੋਸ਼ ਲਾਉਂਦੇ ਹੋਏ ਯਾਦਵਿੰਦਰ ਸਿੰਘ ਯਾਦੂ ਤੇ ਹੋਰ।

ਜੋਗਿੰਦਰ ਸਿੰਘ ਓਬਰਾਏ
ਖੰਨਾ, 11 ਦਸੰਬਰ
ਖੱਟੜਾ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਖੰਨਾ ਖੁਰਦ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਆਖਰ ਨੇਪਰੇ ਚੜ੍ਹ ਗਈ। ਇਹ ਚੋਣ ਪਹਿਲਾਂ ਦੋ ਵਾਰ ਮੁਲਤਵੀ ਹੋਈ ਸੀ। ਇਸ ਚੋਣ ’ਚ ਆਮ ਆਦਮੀ ਪਾਰਟੀ ਦੇ 6, ਸ਼੍ਰੋਮਣੀ ਅਕਾਲੀ ਦਲ 3 ਅਤੇ ਕਾਂਗਰਸ ਦੇ 2 ਮੈਂਬਰ ਬਣੇ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ‘ਆਪ’ ’ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ। ਚੋਣ ਦੌਰਾਨ ਡੀਐੱਸਪੀ ਕਰਮਜੀਤ ਸਿੰਘ ਗਰੇਵਾਲ ਅਤੇ ਐੱਸਐੱਚਓ ਸੁਖਵਿੰਦਰ ਸਿੰਘ ਦੀ ਅਗਵਾਈ ਹੇਠਾਂ ਪੁਲੀਸ ਟੀਮ ਵੱਡੀ ਗਿਣਤੀ ਵਿਚ ਤਾਇਨਾਤ ਰਹੀ।
ਜਾਣਕਾਰੀ ਅਨੁਸਾਰ ਅੱਜ ਦੀ ਚੋਣ ’ਚ 15 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਸਨ ਜਿਸ ਵਿਚੋਂ 3 ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ, ਇੱਕ ਉਮੀਦਵਾਰ ਨੇ ਕਾਗਜ਼ ਵਾਪਸ ਲੈ ਲਏ। ਚੋਣ ਅਧਿਕਾਰੀ ਨੇ 11 ਮੈਂਬਰਾਂ ਨੂੰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ, ਜਿਸ ਵਿਚ ‘ਆਪ’ ਦੇ ਗੁਰਜੀਤ ਸਿੰਘ ਗੋਲਾ ਗਿੱਲ, ਸ਼ੇਰ ਸਿੰਘ, ਪ੍ਰਦੀਪ ਸਿੰਘ ਖੱਟੜਾ, ਸਨਦੀਪ ਸਿੰਘ, ਦਿਲਬਰ ਸਿੰਘ, ਮਨਦੀਪ ਸਿੰਘ, ਅਕਾਲੀ ਦਲ ਦੇ ਜਤਿੰਦਰ ਸਿੰਘ, ਹਰਕੀਰਤ ਕੌਰ, ਰਜਿੰਦਰ ਸਿੰਘ ਅਤੇ ਕਾਂਗਰਸ ਦੇ ਰਵਿੰਦਰ ਸਿੰਘ ਤੇ ਹਰਜੀਤ ਕੌਰ ਸ਼ਾਮਲ ਹਨ। ਇਸ ਮੌਕੇ ਅਕਾਲੀ ਦਲ ਦੇ ਕਾਗਜ਼ ਰੱਦ ਹੋਣ ਉਪਰੰਤ ਜ਼ਿਆਦਾ ਗਰਮਾ-ਗਰਮੀ ਦੇਖਣ ਨੂੁੰ ਮਿਲੀ, ਜਿਸ ਤੇ ਚੋਣ ਅਧਿਕਾਰੀ ਇੰਸ. ਸੁਰਿੰਦਰ ਸਿੰਘ ਨੇ ਕਿਹਾ ਕਿ ਦਾਖਲ ਕਾਗਜ਼ਾਂ ਵਿੱਚ ਤਰੁੱਟੀਆਂ ਹੋਣ ਕਾਰਨ ਰੱਦ ਕੀਤੇ ਗਏ ਹਨ। ਕਿਸੇ ਵੀ ਉਮੀਦਵਾਰ ਦੇ ਕਾਗਜ਼ ਜਾਣਬੁੱਝ ਕੇ ਰੱਦ ਨਹੀਂ ਕੀਤੇ ਗਏ ਅਤੇ ਚੋਣ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਹੈ।

Advertisement

ਅਕਾਲੀ ਦਲ ਵੱਲੋਂ ਚੋਣ ’ਚ ਧੱਕੇਸ਼ਾਹੀ ਦੇ ਦੋਸ਼

ਅਕਾਲੀ ਦਲ ਹਲਕਾ ਇੰਚਾਰਜ਼ ਯਾਦਵਿੰਦਰ ਸਿੰਘ ਯਾਦੂ, ਰਣਵੀਰ ਸਿੰਘ ਖੱਟੜਾ ਅਤੇ ਨਵਤੇਜ ਸਿੰਘ ਨੇ ‘ਆਪ’ਤੇ ਪ੍ਰਸਾਸ਼ਨ ਉਪਰੰਤ ਦਬਾਅ ਪਾ ਕੇ ਧੱਕੇਸ਼ਾਹੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ, ‘‘ਸਾਡੀ ਜਿੱਤ ਨੂੰ ਦੇਖਦਿਆਂ ‘ਆਪ’ ਆਗੂ ਘਬਰਾਹਟ ਵਿਚ ਸਨ ਜਿਸ ਕਾਰਨ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸੌਂਦ ਦੀ ਕਥਿਤ ਸ਼ਹਿ ’ਤੇ ਕੇ ਪ੍ਰਸ਼ਾਸਨ ਵੱਲੋਂ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਹਨ।

ਸਰਕਾਰ ਨੇ ਕੋਈ ਧੱਕੇਸ਼ਾਹੀ ਨਹੀਂ ਕੀਤੀ: ਗੋਗਾ

‘ਆਪ’ ਖੰਨਾ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਗੋਗਾ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਧੱਕੇਸ਼ਾਹੀ ਨਹੀਂ ਕੀਤੀ ਗਈ ਅਤੇ ਚੋਣ ਪ੍ਰਕ੍ਰਿਰਿਆ ਸਹੀ ਢੰਗ ਨਾਲ ਚਲਾਈ ਗਈ ਹੈ। ਇਸ ਤੋਂ ਇਲਾਵਾ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਇੰਸਪੈਕਟਰ ਸੁਰਿੰਦਰ ਸਿੰਘ ਰਿਟਰਨਿੰਗ ਅਫ਼ਸਰ ਵੱਲੋਂ ਵੀਡੀਓਗ੍ਰਾਫੀ ਵੀ ਕਰਵਾਈ ਗਈ ਹੈ ਜਿਸ ਕਾਰਨ ਧੱਕੇਸ਼ਾਹੀ ਦਾ ਸਵਾਲ ਪੈਦਾ ਨਹੀਂ ਹੁੰਦਾ।

Advertisement

Advertisement