ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰਾਚੋਂ ਦੇ ਸਰਪੰਚ ਦੀ ਚੋਣ ’ਤੇ 14 ਤੱਕ ਰੋਕ

10:44 AM Oct 12, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਅਕਤੂਬਰ
ਬਲਾਕ ਦੇ ਸਭ ਤੋਂ ਵੱਡੇ ਪਿੰਡ ਘਰਾਚੋਂ ਦੀ ਸਰਪੰਚੀ ਲਈ ਖੜ੍ਹੇ ਉਮੀਦਵਾਰ ਜਰਨੈਲ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਦਲਜੀਤ ਸਿੰਘ ਨੂੰ ਬਿਨਾਂ ਮੁਕਾਬਲੇ ਜੇਤੂ ਸਰਪੰਚ ਕਰਾਰ ਦੇਣ ਦੇ ਫੈਸਲੇ ਖ਼ਿਲਾਫ਼ ਉਸ ਵੱਲੋਂ ਪਾਈ ਗਈ ਪਟੀਸ਼ਨ ’ਤੇ ਮਾਣਯੋਗ ਹਾਈ ਕੋਰਟ ਨੇ ਸੁਣਵਾਈ ਕਰਦਿਆਂ ਰਿਟਰਨਿੰਗ ਅਫ਼ਸਰ ਦੇ ਉਕਤ ਫੈਸਲੇ ’ਤੇ 14 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।
ਇੱਥੇ ਦੱਸਣਯੋਗ ਹੈ ਕਿ ਪਿੰਡ ਘਰਾਚੋਂ ਵਿੱਚ ਜਰਨੈਲ ਸਿੰਘ ਵੱਲੋਂ ਸਰਪੰਚੀ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਪ੍ਰੰਤੂ 5 ਅਕਤੂਬਰ ਨੂੰ ਬੀਡੀਪੀਓ ਭਵਾਨੀਗੜ੍ਹ ਬਲਜੀਤ ਸਿੰਘ ਸੋਹੀ ਦੀ ਰਿਪੋਰਟ ਅਨੁਸਾਰ ਜਰਨੈਲ ਸਿੰਘ ਉੱਤੇ ਪੰਚਾਇਤੀ ਜਗ੍ਹਾ ’ਤੇ ਕਬਜ਼ੇ ਕਰਨ ਦੇ ਦੋਸ਼ਾਂ ਤਹਿਤ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰ ਕੇ ਦਲਜੀਤ ਸਿੰਘ ਨੂੰ ਬਿਨਾਂ ਮੁਕਾਬਲੇ ਜੇਤੂ ਕਰਾਰ ਦੇ ਦਿੱਤਾ ਗਿਆ। ਰਿਟਰਨਿੰਗ ਅਫ਼ਸਰ ਦੇ ਇਸ ਫੈਸਲੇ ਖਿਲਾਫ ਜਰਨੈਲ ਸਿੰਘ ਵੱਲੋਂ ਮਾਣਯੋਗ ਹਾਈਕੋਰਟ ਵਿਚ ਰਿਟ ਦਾਇਰ ਕੀਤੀ ਗਈ ਸੀ।
ਰਿਟ ਦੀ ਸੁਣਵਾਈ ਕਰਦਿਆਂ ਬੀਤੇ ਦਿਨ ਹਾਈ ਕੋਰਟ ਦੇ ਡਬਲ ਬੈਂਚ ਨੇ 14 ਅਕਤੂਬਰ ਤੱਕ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦਲਜੀਤ ਸਿੰਘ ਨੂੰ ਪਿੰਡ ਘਰਾਚੋਂ ਦੇ ਬਿਨਾਂ ਮੁਕਾਬਲੇ ਜੇਤੂ ਸਰਪੰਚ ਕਰਾਰ ਦੇਣ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। 14 ਅਕਤੂਬਰ ਨੂੰ ਅਗਲੀ ਸੁਣਵਾਈ ਮੌਕੇ ਜਰਨੈਲ ਸਿੰਘ ਦੇ ਨਾਮਜ਼ਦਗੀ ਪੱਤਰਾਂ ਨੂੰ ਰੱਦ ਕਰਨ ਸਬੰਧੀ ਤੱਥਾਂ ਦੀ ਛਾਣਬੀਣ ਕਰਨ ਉਪਰੰਤ ਫੈਸਲਾ ਕੀਤਾ ਜਾਵੇਗਾ। ਮਾਣਯੋਗ ਹਾਈ ਕੋਰਟ ਦੇ ਉਕਤ ਫੈਸਲੇ ਦੀ ਪੁਸ਼ਟੀ ਕਰਦਿਆਂ ਸ੍ਰੀ ਰਵਿੰਦਰ ਬਾਂਸਲ ਐੱਸਡੀਐੱਮ ਭਵਾਨੀਗੜ੍ਹ ਨੇ ਕਿਹਾ ਕਿ 14 ਅਕਤੂਬਰ ਨੂੰ ਪਟੀਸ਼ਨ ਕਰਤਾ ਦੀ ਸ਼ਿਕਾਇਤ ਸਬੰਧੀ ਅਗਲੀ ਸੁਣਵਾਈ ਦੇ ਫੈਸਲੇ ਅਨੁਸਾਰ ਹੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

Advertisement

Advertisement