For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਭਲਕ ਤੋਂ ਹੋਵੇਗੀ ਸ਼ੁਰੂ

06:31 AM Jul 09, 2024 IST
ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਭਲਕ ਤੋਂ ਹੋਵੇਗੀ ਸ਼ੁਰੂ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੀਵ ਸ਼ੁਕਲਾ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ ਚੋਣ ਪ੍ਰਕਿਰਿਆ 10 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਚੰਡੀਗੜ੍ਹ ਤੇ ਇੰਚਾਰਜ ਰਾਜੀਵ ਸ਼ੁਕਲਾ ਨੇ ਸੈਕਟਰ-35 ਵਿਖੇ ਸਥਿਤ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਜਮਹੂਰੀ ਢੰਗ ਨਾਲ ਹੋਵੇਗੀ। ਉਨ੍ਹਾਂ ਨੇ ਚੰਡੀਗੜ੍ਹ ਯੂਥ ਕਾਂਗਰਸ ਦੀ ਚੋਣ ਨੂੰ ਜਮਹੂਰੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਯੂਥ ਆਗੂ ਜਸਪ੍ਰੀਤ ਸਿੰਘ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ, ਜਿਸ ਦੀ ਦੇਖ-ਰੇਖ ਹੇਠ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਸ੍ਰੀ ਸ਼ੁਕਲਾ ਨੇ ਕਿਹਾ ਕਿ ਚੰਡੀਗੜ੍ਹ ਯੂਥ ਕਾਂਗਰਸ ਵਿੱਚ ਪ੍ਰਧਾਨ ਸਣੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਯੂਥ ਕਾਂਗਰਸ ਦੇ ਮੈਂਬਰਾਂ ਵੱਲੋਂ ਹੀ ਕੀਤੀ ਜਾਂਚੀ ਹੈ। ਇਸ ਲਈ 20 ਜੁਲਾਈ ਤੋਂ ਯੂਥ ਕਾਂਗਰਸ ਦੇ ਮੈਂਬਰ ਬਣਾਉਣੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਨੌਜਵਾਨਾਂ ਦਾ ਅੱਗੇ ਆਉਣਾ ਬਹੁਤ ਜਰੂਰੀ ਹੈ।

Advertisement

Advertisement
Advertisement
Author Image

joginder kumar

View all posts

Advertisement