ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਮੁਲਾਜ਼ਮਾਂ ਨੇ ਮੰਗਾਂ ਲਈ ਅਰਥੀ ਫੂਕ ਮੁਜ਼ਾਹਰਾ ਕੀਤਾ

06:50 AM Aug 23, 2024 IST
ਲਹਿਰਾਗਾਗਾ ਵਿੱਚ ਬਿਜਲੀ ਮੁਲਾਜ਼ਮ ਅਰਥੀ ਫੂਕ ਮੁਜਾਹਰਾ ਕਰਦੇ ਹੋਏ। -ਫੋਟੋ: ਭਾਰਦਵਾਜ

ਪੱਤਰ ਪ੍ਰੇਰਕ
ਲਹਿਰਾਗਾਗਾ, 22 ਅਗਸਤ
ਇੱਥੇ ਅੱਜ ਪੀਐੱਸਈਬੀ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਡਿਵੀਜ਼ਨ ਲਹਿਰਾਗਾਗਾ ਵੱਲੋਂ ਵਧੀਕ ਨਿਗਰਾਨ ਇੰਜਨੀਅਰ (ਵੰਡ ਮੰਡਲ) ਲਹਿਰਾਗਾਗਾ ਅੱਗੇ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਵਰਕ-ਟੂ-ਰੂਲ ਲਾਗੂ ਕਰਦੇ ਹੋਏ ਬਣਦੀ ਡਿਊਟੀ ਕੀਤੀ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੰਗੀਰ ਸਿੰਘ ਕਟਾਰੀਆ, ਦਵਿੰਦਰ ਸਿੰਘ, ਪੂਰਨ ਸਿੰਘ ਖਾਈ, ਰਾਮਚੰਦਰ ਸਿੰਘ ਖਾਈ, ਚਿਮਨ ਲਾਲ ਡਿਵੀਜ਼ਨ ਪ੍ਰਧਾਨ, ਜਗਮੋਹਨ ਸਿੰਘ, ਜਸਵੀਰ ਸਿੰਘ, ਸੁਰਿੰਦਰ ਮੋਹਨ, ਕਰਮਜੀਤ ਸਿੰਘ, ਗੁਰਛੈਬਰ ਸਿੰਘ ਤੇ ਮਨਪ੍ਰੀਤ ਸਿੰਘ ਆਦਿ ਆਗੂਆਂ ਨੇ ਡਿਵੀਜ਼ਨ ਦਫ਼ਤਰ ਲਹਿਰਾਗਾਗਾ ਦੇ ਸੰਬੋਧਨ ਕੀਤਾ।
ਧੂਰੀ (ਖੇਤਰੀ ਪ੍ਰਤੀਨਿਧ): ਪਾਵਰਕੌਮ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਇੱਥੇ ਸਾਂਝੇ ਤੌਰ ’ਤੇ ਰੋਸ ਰੈਲੀ ਕੱਢੀ। ਇਸ ਮੌਕੇ ਲਖਵੀਰ ਸਿੰਘ ਮੂਲੋਵਾਲ, ਵਰਿੰਦਰ ਸਿੰਘ, ਹਰਦੇਵ ਸਿੰਘ, ਬਲਵੀਰ ਸਿੰਘ ਧੁਰੀ, ਲਖਵਿੰਦਰ ਸਿੰਘ ਬੇਨੜਾ, ਗੁਰਪਾਲ ਸਿੰਘ ਪੁੰਨਾਵਾਲ ਨੇ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਜੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਕੀਤੇ ਜਾਣਗੇ ਤੇ ਪਹਿਲੀ ਸਤੰਬਰ ਨੂੰ ਪੀਐੱਸਈਬੀ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਦੇ ਸੱਦੇ ’ਤੇ ਬਿਜਲੀ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿੱਥੇ ਪੂਰੇ ਪੰਜਾਬ ਤੋਂ ਜਥੇਬੰਦੀਆਂ ਦੇ ਆਗੂ ਹਾਜ਼ਰ ਹੋਣਗੇ।

Advertisement

ਮੰਨੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਵਿਰੁੱਧ ਗੇਟ ਰੈਲੀ

ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਪਾਵਰਕੌਮ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨ ਕੇ ਲਾਗੂ ਨਾ ਕੀਤੇ ਜਾਣ ਖ਼ਿਲਾਫ਼ ਅੱਜ ਇੱਥੇ ਸਾਂਝਾ ਫ਼ੋਰਮ ਅਤੇ ਏਕਤਾ ਮੰਚ ਦੇ ਸੱਦੇ ’ਤੇ ਡਿਵੀਜ਼ਨ ਪ੍ਰਧਾਨ ਸੁਖਦੇਵ ਸਿੰਘ, ਸੈਕਟਰੀ ਅਰਵਿੰਦਰ ਸਿੰਘ ਅਤੇ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਸੈਦਖੇੜੀ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਆਰਟੀਐੱਮ ਅਤੇ ਓਸੀਦੀ ਅਸਾਮੀ ਨੂੰ ਕੋਈ ਵੀ ਬਣਦਾ ਲਾਭ ਨਹੀਂ ਦਿੱਤਾ ਗਿਆ। ਇਸ ਦੌਰਾਨ ਕੋਲਕਾਤਾ ਕਾਂਡ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

Advertisement
Advertisement
Advertisement